ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਯੂਪੀ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਦਿੱਲੀ ਵਿੱਚ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਗਾਂਧੀ ਨੇ ਪ੍ਰਿਯੰਕਾ ਗਾਂਧੀ ਦੇ ਪ੍ਰਸ਼ਨ ਉੱਤੇ ਇਹ ਵੀ ਕਿਹਾ ਕਿ ਸਾਨੂੰ ਮਾਰੋ, ਸਾਨੂੰ ਦਫਨਾ ਦਿਓ, ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਇਹ ਸਭ ਕੁੱਝ ਦੇਖਣਾ ਸਾਡੀ ਸਾਲਾਂ ਪੁਰਾਣੀ ਟ੍ਰੇਨਿੰਗ ਹੈ।
ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰ ਨੇ ਸਵਾਲ ਕੀਤਾ ਕਿ ਪ੍ਰਿਯੰਕਾ ਗਾਂਧੀ ਨੇ ਪੁਲਿਸ ਦੁਆਰਾ ਮਾੜੇ ਵਿਵਹਾਰ ਦੀ ਗੱਲ ਕੀਤੀ ਹੈ। ਇਸ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਮਾਰੋ, ਸਾਨੂੰ ਗੱਡ ਦਿਓ, ਸਾਨੂੰ ਕੱਟ ਦੇਵੋ, ਸਾਡੇ ਨਾਲ ਬੁਰਾ ਸਲੂਕ ਕਰੋ, ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਸਾਡੀ ਟ੍ਰੇਨਿੰਗ ਹੀ ਅਜਿਹੀ ਹੈ। ਮੁੱਦਾ ਕਿਸਾਨਾਂ ਦਾ ਹੈ, ਅਸੀਂ ਇਸ ਬਾਰੇ ਗੱਲ ਕਰਦੇ ਰਹਾਂਗੇ। ਇਸ ਤੋਂ ਪਹਿਲਾਂ ਰਾਹੁਲ ਨੇ ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਸਨ। ਇਸ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਹਾਂ ਪ੍ਰਿਅੰਕਾ ਗਾਂਧੀ ਨੂੰ ਬੰਦ ਕਰ ਦਿੱਤਾ ਗਿਆ ਹੈ, ਪਰ ਵੱਡਾ ਮੁੱਦਾ ਕਿਸਾਨਾਂ ਦਾ ਹੈ।
ਪਾਬੰਦੀ ਦੇ ਬਾਵਜੂਦ ਰਾਹੁਲ ਗਾਂਧੀ ਨੇ ਲਖੀਮਪੁਰ ਜਾਣ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਵਿੱਚ ਵੀ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ ਹੈ ਪਰ ਉਹ ਲਖੀਮਪੁਰ ਜਾਣਗੇ। ਰਾਹੁਲ ਨੇ ਕਿਹਾ, ‘ਲਖੀਮਪੁਰ ਖੀਰੀ ਵਿੱਚ ਧਾਰਾ 144 ਲਾਗੂ ਹੈ ਅਤੇ ਇਹ ਸਿਰਫ 5 ਲੋਕਾਂ ਨੂੰ ਰੋਕਦੀ ਹੈ, ਅਸੀਂ 3 ਲੋਕ ਜਾ ਰਹੇ ਹਾਂ। ਅਸੀਂ ਉਨ੍ਹਾਂ ਨੂੰ ਚਿੱਠੀ ਲਿਖੀ ਹੈ। ਵਿਰੋਧੀ ਧਿਰ ਦਾ ਕੰਮ ਦਬਾਅ ਬਣਾਉਣਾ ਹੈ ਤਾਂ ਜੋ ਕਾਰਵਾਈ ਹੋਵੇ। ਪ੍ਰੈਸ ਕਾਨਫਰੰਸ ਵਿੱਚ ਪੀਐਮ ਮੋਦੀ ‘ਤੇ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ,’ ਕੱਲ੍ਹ ਪ੍ਰਧਾਨ ਮੰਤਰੀ ਲਖਨਊ ਵਿੱਚ ਸਨ ਪਰ ਲਖੀਮਪੁਰ ਖੀਰੀ ਨਹੀਂ ਜਾ ਸਕੇ। ‘ ਰਾਹੁਲ ਨੇ ਅੱਗੇ ਦੋਸ਼ ਲਾਇਆ ਕਿ ਮ੍ਰਿਤਕ ਕਿਸਾਨਾਂ ਦਾ ਪੋਸਟਮਾਰਟਮ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੋ ਮੁੱਖ ਮੰਤਰੀਆਂ (ਭੂਪੇਸ਼ ਬਘੇਲ ਅਤੇ ਚਰਨਜੀਤ ਚੰਨੀ) ਨਾਲ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰਾਂਗੇ।
ਇਹ ਵੀ ਦੇਖੋ : Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe