Rain likely in some parts: ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਸਾਫ ਹੈ ਪਰ ਦਿਨ ਧੁੰਦ ਨਾਲ ਸ਼ੁਰੂ ਹੋ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਉੱਤਰੀ ਅਤੇ ਉੱਤਰੀ ਪੂਰਬੀ ਰਾਜਾਂ ਵਿੱਚ ਅੱਜ ਅਤੇ ਕੱਲ੍ਹ ਯਾਨੀ 20 ਅਤੇ 21 ਫਰਵਰੀ ਨੂੰ ਬਾਰਸ਼ ਹੋ ਸਕਦੀ ਹੈ। 22 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਉਤਰਾਖੰਡ ਵਿੱਚ ਬਾਰਸ਼ ਹੋ ਸਕਦੀ ਹੈ। ਦਿੱਲੀ ਵਿਚ ਅੱਜ ਸਵੇਰੇ ਬੱਦਲ ਛਾਏ ਰਹੇ, ਨਮੀ ਦਾ ਪੱਧਰ ਵੀ ਸਵੇਰੇ ਸਾਡੇ ਸੱਤ ਵਜੇ 100 ਪ੍ਰਤੀਸ਼ਤ ਦਰਜ ਕੀਤਾ ਗਿਆ। ਰਾਸ਼ਟਰੀ ਰਾਜਧਾਨੀ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਵੀ ਕੱਲ੍ਹ ਬਰਫਬਾਰੀ ਦੀ ਸੰਭਾਵਨਾ ਹੈ। ਸ਼ਿਮਲਾ ਦੇ ਮੌਸਮ ਕੇਂਦਰ ਦੇ ਅਨੁਸਾਰ, 21 ਫਰਵਰੀ ਨੂੰ ਰਾਜ ਦੀਆਂ ਉੱਚ ਪਹਾੜੀਆਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ ਵਿੱਚ ਅੱਜ ਕਈ ਥਾਵਾਂ ਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ, ਨਾਲ ਹੀ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਵੀ ਵੇਖੀ ਜਾ ਸਕਦੀ ਹੈ। ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਪੂਰਬੀ ਖੇਤਰ ਵਿੱਚ ਕਈ ਥਾਵਾਂ ਤੇ ਹਲਕੀ ਬਾਰਸ਼ ਹੋਈ, ਜਦੋਂਕਿ ਰਾਜ ਦਾ ਪੱਛਮੀ ਖੇਤਰ ਖੁਸ਼ਕ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਸ਼ਨੀਵਾਰ ਨੂੰ ਦਿੱਲੀ ਵਿੱਚ ਏਅਰ ਕੁਆਲਟੀ ਇੰਡੈਕਸ (ਏਕਿਯੂਆਈ) ਵੀ ਮਾੜੀ ਸ਼੍ਰੇਣੀ ਵਿੱਚ ਦਰਜ ਕੀਤੀ ਗਈ।