Raj Bhavan 16 staffers: ਮੁੰਬਈ: ਮਹਾਂਰਾਸ਼ਟਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਵਾਇਰਸ ਹੁਣ ਰਾਜ ਭਵਨ ਤੱਕ ਪਹੁੰਚ ਗਿਆ ਹੈ। ਹੁਣ ਤੱਕ ਆਈ ਖ਼ਬਰਾਂ ਅਨੁਸਾਰ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੇ 16 ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਰਾਜ ਭਵਨ ਦੇ ਕਰਮਚਾਰੀ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਰਾਜਪਾਲ ਕੋਸ਼ਯਾਰੀ ਨੂੰ ਸੈਲਫ-ਕੁਆਰੰਟੀਨ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਰਾਜ ਭਵਨ ਦੇ 100 ਕਰਮਚਾਰੀਆਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ, ਜਿਸ ਵਿਚੋਂ ਸਿਰਫ 55 ਲੋਕਾਂ ਦੀ ਰਿਪੋਰਟ ਸਾਹਮਣੇ ਆਈ ਹੈ । ਹੋਰ ਸਟਾਫ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ।
ਦੱਸ ਦੇਈਏ ਕਿ ਰਾਜ ਭਵਨ ਵਿੱਚ ਕੰਮ ਕਰਨ ਵਾਲੇ ਇੱਕ ਜੂਨੀਅਰ ਇਲੈਕਟ੍ਰੀਸ਼ੀਅਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਰਾਜ ਭਵਨ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਦੀ ਕੋਰੋਨਾ ਜਾਂਚ ਕਰਵਾਈ ਗਈ । ਇਨ੍ਹਾਂ ਕਰਮਚਾਰੀਆਂ ਵਿੱਚੋਂ ਹੁਣ ਤੱਕ 55 ਵਿਅਕਤੀਆਂ ਦੀਆਂ ਰਿਪੋਰਟ ਆ ਚੁੱਕੀ ਹੈ। ਜਿਨ੍ਹਾਂ ਵਿਚੋਂ 16 ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਰਾਹਤ ਦੀ ਗੱਲ ਹੈ ਕਿ ਮਹਾਂਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਪੂਰੀ ਤਰ੍ਹਾਂ ਤੰਦਰੁਸਤ ਦੱਸੇ ਜਾ ਰਹੇ ਹਨ, ਹਾਲਾਂਕਿ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ।
ਗੌਰਤਲਬ ਹੈ ਕਿ ਮਹਾਂਰਾਸ਼ਟਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ । ਸ਼ਨੀਵਾਰ ਨੂੰ ਕੋਰੋਨਾ ਦੇ 8,139 ਨਵੇਂ ਕੇਸ ਸਾਹਮਣੇ ਆਏ, ਜਿਸ ਕਾਰਨ ਰਾਜ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 2,46,600 ਹੋ ਗਈ ਹੈ। ਰਾਜ ਦੇ ਸਿਹਤ ਵਿਭਾਗ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੱਕ ਦਿਨ ਵਿੱਚ 223 ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 10,116 ਹੋ ਗਈ ਹੈ । ਕੋਵਿਡ -19 ਦੇ ਸ਼ਨੀਵਾਰ ਨੂੰ ਹੋਏ ਕੇਸਾਂ ਵਿੱਚ ਇੱਕ ਦਿਨ ਪਹਿਲਾਂ ਮਾਮਲਿਆਂ ਵਿੱਚ 7,862 ਦੇ ਵਾਧੇ ਨੂੰ ਪਛਾੜ ਦਿੱਤਾ ਸੀ।