ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਛਾਤੀ ਵਿੱਚ ਤੇਜ਼ ਦਰਦ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।
ਇਸ ਸਬੰਧੀ ਅਸ਼ੋਕ ਗਹਿਲੋਤ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਕੱਲ੍ਹ ਤੋਂ ਕੋਵਿਡ ਤੋਂ ਬਾਅਦ ਦੇ ਪ੍ਰਭਾਵ ਕਾਰਨ ਮੇਰੀ ਤਬੀਅਤ ਖਰਾਬ ਹੈ । ਮੇਰੀ ਛਾਤੀ ਵਿੱਚ ਦਰਦ ਹੋ ਰਿਹਾ ਹੈ ।
ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਐਸਐਮਐਸ ਹਸਪਤਾਲ ਵਿੱਚ ਸੀਟੀ ਐਨਜੀਓ ਕਰਵਾਇਆ ਹੈ। ਇਸ ਤੋਂ ਇਲਾਵਾ ਮੇਰੀ ਐਂਜੀਓਪਲਾਸਟੀ ਕੀਤੀ ਜਾਵੇਗੀ। ਮੈਨੂੰ ਖੁਸ਼ੀ ਹੈ ਕਿ ਮੇਰਾ ਐਸਐਮਐਸ ਹਸਪਤਾਲ ਵਿੱਚ ਇਲਾਜ ਹੋ ਰਿਹਾ ਹੈ। ਮੈਂ ਠੀਕ ਹਾਂ ਅਤੇ ਜਲਦੀ ਵਾਪਸ ਆਵਾਂਗਾ। ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਅਤੇ ਅਸ਼ੀਰਵਾਦ ਮੇਰੇ ਨਾਲ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫਾ
ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਕੁਝ ਠੀਕ ਨਹੀਂ ਹੈ। ਜਿਸ ਕਾਰਨ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ।
ਇਹ ਵੀ ਦੇਖੋ: ਮੁੰਡੇ ਕਾਢ ਦੇਖ ਹੈਰਾਨ ਰਹਿ ਜਾਓਗੇ ,ਗੋਹੇ ਦੀ ਲੱਕੜੀ , ਇੱਟਾਂ ਬਣਾ-ਬਣਾ ਕੇ ਦਿਨਾਂ ‘ਚ ਬਣੇ ਕਰੋੜਪਤੀ !