ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਰਾਜਸਥਾਨ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। PMO ਮੁਤਾਬਕ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਇਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਸਟ੍ਰੈਂ ਦੀ ਨਿਯਮਿਤ ਸੇਵਾ 13 ਅਪ੍ਰੈਲ 2023 ਤੋਂ ਸ਼ੁਰੂ ਹੋਵੇਗੀ ਤੇ ਇਹ ਅਜਮੇਰ ਤੇ ਦਿੱਲੀ ਕੈਂਟ ਵਿਚਾਲੇ ਚੱਲੇਗੀ। ਇਹ ਟ੍ਰੇਨ ਜੈਪੁਰ, ਅਲਵਰ ਤੇ ਗੁੜਗਾਓ ‘ਚ ਵੀ ਰੁਕੇਗੀ।
ਵੰਦੇ ਭਾਰਤ ਐਕਸਪ੍ਰੈੱਸ ਅਜਮੇਰ ਤੋਂ ਦਿੱਲੀ ਕੈਂਟ ਦੀ ਦੂਰੀ 5 ਘੰਟੇ 15 ਮਿੰਟ ਵਿੱਚ ਤੈਅ ਕਰੇਗੀ। ਇਸ ਰਸਤੇ ਦੀ ਵਰਤਮਾਨ ਵਿੱਚ ਸਭ ਤੋਂ ਤੇਜ਼ ਸ਼ਤਾਬਦੀ ਐਕਸਪ੍ਰੈੱਸ ਹੈ ਜੋ ਦਿੱਲੀ ਕੈਂਟ ਤੋਂ ਅਜਮੇਰ ਦੇ ਵਿਚਾਲੇ ਦਾ ਸਫਰ 6 ਘੰਟੇ 15 ਮਿੰਟ ਵਿੱਚ ਤੈਅ ਕਰਦੀ ਹੈ। ਇਸ ਤਰ੍ਹਾਂ ਵੰਦੇ ਭਾਰਤ ਐਕਸਪ੍ਰੈੱਸ ਉਸ ਰਸਤੇ ‘ਤੇ ਚੱਲਣ ਵਾਲੀ ਵਰਤਮਾਨ ਸਭ ਤੋਂ ਤੇਜ਼ ਟ੍ਰੇਨ ਦੀ ਤੁਲਨਾ ਵਿੱਚ 60 ਮਿੰਟ ਤੇਜ਼ ਹੋਵੇਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਦਿਨ ਪਹਿਲਾਂ ਹੀ 8 ਅਪ੍ਰੈਲ ਨੂੰ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਤੇ ਚੇੱਨਈ-ਕੋਇਮਬਟੂਰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾਈ ਸੀ। ਸਿਕੰਦਰਾਬਾਦ-ਤਿਰੂਪਤੀ ਦੇ ਵਿਚਾਲੇ ਵੰਦੇ ਭਾਰਤ ਟ੍ਰੇਨ ਦੇ ਸ਼ੁਰੂ ਹੋਣ ਨਾਲ ਤੇਲੰਗਾਨਾ ਦੇ ਸਿਕੰਦਰਾਬਾਦ ਤੇ ਗੁਆਂਢੀ ਰਾਜ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਸ਼ਹਿਰ ਵਿਚਾਲੇ ਯਾਤਰਾ ਦੇ ਸਮੇਂ ਕਰੀਬ ਸਾਢੇ ਤਿੰਨ ਘੰਟਿਆਂ ਦੀ ਕਮੀ ਆਵੇਗੀ, ਜਿਸ ਨਾਲ ਵਿਸ਼ੇਸ਼ ਰੂਪ ਵਿੱਚ ਤੀਰਥ ਯਾਤਰੀਆਂ ਨੂੰ ਫਾਇਦਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: