Rajasthan imposes night curfew: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਇੱਕ ਵਾਰ ਫਿਰ ਵੱਧਦਾ ਜਾ ਰਿਹਾ ਹੈ ਅਤੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਹਾਂਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਈ ਜ਼ਿਲ੍ਹਿਆਂ (ਗੁਜਰਾਤ ਅਤੇ ਮੱਧ ਪ੍ਰਦੇਸ਼) ਵਿੱਚ ਨਾਈਟ ਕਰਫਿਊ ਲਗਾਉਣ ਦੇ ਐਲਾਨ ਤੋਂ ਬਾਅਦ ਹੁਣ ਰਾਜਸਥਾਨ ਦੇ 8 ਸ਼ਹਿਰਾਂ ਵਿੱਚ ਵੀ ਨਾਈਟ ਕਰਫਿਊ ਦਾ ਫੈਸਲਾ ਲਿਆ ਗਿਆ ਹੈ ।
ਦਰਅਸਲ,
ਵਿੱਚ ਵੀ ਕੋਰੋਨਾ ਦੇ ਕੇਸ ਵੀ ਲਗਾਤਾਰ ਵੱਧ ਰਹੇ ਹਨ । ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਸ਼ਨੀਵਾਰ ਨੂੰ ਮੰਤਰੀ ਪ੍ਰੀਸ਼ਦ ਦੀ ਇੱਕ ਮੀਟਿੰਗ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਿਵਾਸ ਵਿਖੇ ਬੁਲਾਈ ਗਈ ਸੀ, ਜਿਸ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਿਰ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ । ਰਾਜਸਥਾਨ ਦੇ 8 ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਗਾਇਆ ਗਿਆ ਹੈ । ਰਾਜਸਥਾਨ ਦੇ 8 ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ । ਰਾਜਧਾਨੀ ਜੈਪੁਰ ਤੋਂ ਇਲਾਵਾ ਜੋਧਪੁਰ, ਕੋਟਾ, ਬੀਕਾਨੇਰ, ਉਦੈਪੁਰ, ਅਜਮੇਰ, ਅਲਵਰ ਅਤੇ ਭੀਲਵਾੜਾ ਵਿੱਚ ਨਾਈਟ ਕਰਫਿਊ ਹੋਵੇਗਾ । ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ 7 ਵਜੇ ਤੱਕ ਹੀ ਬਾਜ਼ਾਰ ਖੁੱਲੇ ਰਹਿਣਗੇ ।
ਮੰਤਰੀ ਪ੍ਰੀਸ਼ਦ ਦੀ ਬੈਠਕ ਵਿੱਚ 100 ਤੋਂ ਵੱਧ ਲੋਕਾਂ ਨੂੰ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ਹੈ । ਨਾਲ ਹੀ, ਸਾਰੇ ਮੈਡੀਕਲ ਕਾਲਜਾਂ ਨੂੰ ਫ੍ਰੀ ਕੋਵਿਡ-19 ਬਣਾਉਣ ਦਾ ਫੈਸਲਾ ਲਿਆ ਗਿਆ ਹੈ । ਇਸ ਤੋਂ ਇਲਾਵਾ ਅਜਿਹੇ ਦਫਤਰ ਜਿੱਥੇ 100 ਤੋਂ ਵੱਧ ਕਰਮਚਾਰੀ ਹਨ, ਉੱਥੇ 80 ਪ੍ਰਤੀਸ਼ਤ ਸਟਾਫ ਨੂੰ ਲਾਜ਼ਮੀ ਬਣਾਇਆ ਗਿਆ ਹੈ । ਸਰਕਾਰ ਨੇ ਮਾਸਕ ਲਗਾਉਣ ਨੂੰ ਲੈ ਕੇ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ । ਨਾਲ ਹੀ, ਰਾਜਸਥਾਨ ਸਰਕਾਰ ਨੇ ਮਾਸਕ ਨਾ ਪਾਉਣ ‘ਤੇ 200 ਤੋਂ ਜੁਰਮਾਨਾ ਵਧਾ ਕੇ 500 ਰੁਪਏ ਕਰ ਦਿੱਤਾ ਹੈ।
ਦੱਸ ਦੇਈਏ ਕਿ ਰਾਜਸਥਾਨ ਵਿੱਚ ਅੱਜ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਰਿਕਾਰਡ ਟੁੱਟ ਗਿਆ ਹੈ । ਇਕ ਦਿਨ ਵਿੱਚ ਕੋਰੋਨਾ ਵਾਇਰਸ ਦੇ 3,007 ਨਵੇਂ ਕੇਸ ਸਾਹਮਣੇ ਆਏ। ਇਕੱਲੇ ਜੈਪੁਰ ਵਿੱਚ ਹੀ 552 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਜੈਪੁਰ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ । ਇਸ ਤੋਂ ਪਹਿਲਾਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜੈਪੁਰ ਪੁਲਿਸ ਨੇ 5 ਤੋਂ ਵੱਧ ਲੋਕਾਂ ਨੂੰ ਜਨਤਕ ਥਾਵਾਂ ‘ਤੇ ਇਕੱਠੇ ਕਰਨ ‘ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਦੁਕਾਨਾਂ ਅਤੇ ਬਾਜ਼ਾਰਾਂ ਲਈ ਨਿਯਮ ਵੀ ਸਖਤ ਕੀਤੇ ਗਏ ਹਨ, ਜਿੱਥੇ ਸੈਨੀਟਾਈਜ਼ਰ ਅਤੇ ਮਾਸਕ ਦੀ ਵਰਤੋਂ ਕੀਤੇ ਬਿਨਾਂ ਪ੍ਰਵੇਸ਼ ਕਰਨ ‘ਤੇ ਪਾਬੰਦੀ ਹੈ। ਇਸਦੇ ਨਾਲ ਹੀ ਦੋ ਵਿਅਕਤੀਆਂ ਵਿਚਾਲੇ 6 ਗਜ਼ ਦੀ ਦੂਰੀ ਨੂੰ ਲਾਜ਼ਮੀ ਬਣਾਇਆ ਗਿਆ ਹੈ ।