Rajasthan issues fresh corona guidelines: ਦੇਸ਼ ਵਿੱਚ ਕੋਰੋਨਾ ਦੇ ਕਹਿਰ ਦੇ ਵਿਚਾਲੇ ਰਾਜਸਥਾਨ ਸਰਕਾਰ ਵੱਲੋਂ 15 ਜਨਵਰੀ ਤੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ । ਇਸ ਦੌਰਾਨ ਰਾਜਸਥਾਨ ਦੇ 13 ਜ਼ਿਲ੍ਹਿਆਂ ਦੇ ਸ਼ਹਿਰੀ ਇਲਾਕਿਆਂ ਵਿੱਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਜੈਪੁਰ, ਜੋਧਪੁਰ, ਅਜਮੇਰ, ਅਲਵਰ, ਕੋਟਾ, ਬੀਕਾਨੇਰ ਅਤੇ ਉਦੈਪੁਰ ਸਮੇਤ 13 ਜ਼ਿਲ੍ਹਿਆਂ ਵਿੱਚ ਪਾਬੰਦੀ ਰਹੇਗੀ। ਇਨ੍ਹਾਂ ਸਾਰਿਆਂ ਇਲਾਕਿਆਂ ਵਿੱਚ ਰਾਤ ਅੱਠ ਵਜੇ ਤੋਂ ਸਵੇਰੇ ਛੇ ਵਜੇ ਤੱਕ ਨਾਈਟ ਕਰਫਿਊ ਲਾਗੂ ਰਹੇਗਾ । ਹਾਲਾਂਕਿ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਦਫਤਰਾਂ ਨੂੰ ਇਸ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਇਹ ਸ਼ਾਮ ਸੱਤ ਵਜੇ ਤੱਕ ਬੰਦ ਹੋਣਗੇ।
ਇਸ ਤੋਂ ਇਲਾਵਾ ਜੇਕਰ ਕਰਫਿਊ ਦੌਰਾਨ ਕੋਈ ਸ਼ਖਸ ਵਿਆਹ ਸਮਾਗਮ ਵਿੱਚ ਜਾ ਰਿਹਾ ਹੋਵੇ ਜਾਂ ਜ਼ਰੂਰੀ ਸੇਵਾ ਨਾਲ ਜੁੜਿਆ ਹੋਵੇ ਜਾਂ ਬੱਸ-ਟ੍ਰੇਨ ਅਤੇ ਹਵਾਈ ਜਹਾਜ਼ ਰਾਹੀਂ ਯਾਤਰਾ ਕਰ ਰਿਹਾ ਹੋਵੇ, ਉਨ੍ਹਾਂ ਨੂੰ ਇਸ ਕੈਟੇਗਰੀ ਤੋਂ ਵੱਖ ਰੱਖਿਆ ਗਿਆ ਹੈ । ਹਾਲਾਂਕਿ ਵਿਆਹ ਸਮਾਗਮ, ਸਾਰਵਜਨਿਕ, ਧਾਰਮਿਕ ਰਾਜਨੀਤਕ ਪ੍ਰੋਗਰਾਮਾਂ ਵਿੱਚ 100 ਤੋਂ ਜ਼ਿਆਦਾ ਲੋਕ ਹਿੱਸਾ ਨਹੀਂ ਲੈ ਸਕਣਗੇ।
ਰਾਜਸਥਾਨ ਸਰਕਾਰ ਦੀ ਨਵੀਂ ਗਾਈਡਲਾਈਨ ਅਨੁਸਾਰ ਸਾਰੇ ਸਿਨੇਮਾ ਹਾਲ ਅਤੇ ਮਲਟੀਪਲੈਕਸ 15 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ-ਕਾਲਜ ਅਤੇ ਹੋਰ ਵਿਦਿਅਕ ਅਦਾਰੇ ਵੀ ਵਿਦਿਆਰਥੀਆਂ ਲਈ ਬੰਦ ਰਹਿਣਗੇ । ਸਰਕਾਰੀ ਗਾਈਡਲਾਈਨਸ ਅਨੁਸਾਰ ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨਾ ਲੱਗੇਗਾ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਰਾਜਸਥਾਨ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 467 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਹੁਣ ਤੱਕ ਰਾਜ ਵਿੱਚ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 3,09,319 ਹੋ ਗਈ ਹੈ। ਉੱਥੇ ਹੀ ਕੋਰੋਨਾ ਦੀ ਲਾਗ ਕਾਰਨ ਪੰਜ ਹੋਰ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਜਿਸ ਨਾਲ ਰਾਜ ਵਿੱਚ ਸੰਕਰਮਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 2,705 ਹੋ ਗਈ ਹੈ।
ਇਹ ਵੀ ਦੇਖੋ: ਪੈਂਦੇ ਮੀਂਹ ਤੇ ਅੱਤ ਦੀ ਠੰਡ ‘ਚ ਵੀ ਕਿਸਾਨਾਂ ਦੇ ਡੋਲੇ ਨਹੀਂ ਜਿਗਰੇ, ਸਟੇਜ਼ ਤੋਂ ਗਰਜਦੇ ਬੋਲ LIVE…