ਰਾਜਸਥਾਨ ਦੇ ਬੀਕਾਨੇਰ ਵਿੱਚ ਨੋਖਾ ਦੇ ਰਾਸ਼ਟਰੀ ਰਾਜਮਾਰਗ ‘ਤੇ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲੇ ਦੇ ਸ਼੍ਰੀਬਾਲਾਜੀ ਕਸਬੇ ਦੇ ਨੇੜੇ ਇੱਕ ਟਰੱਕ ਅਤੇ ਕਰੂਜ਼ਰ ਦੀ ਟੱਕਰ ਹੋ ਗਈ।
ਇਸ ਹਾਦਸੇ ਤੋਂ ਬਾਅਦ ਜ਼ਖਮੀ ਹੋਏ ਲੋਕਾਂ ਵਿੱਚੋਂ 8 ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ 3 ਜ਼ਖਮੀਆਂ ਦੀ ਨੋਖਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਇਸ ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਭਗਦੜ ਮਚ ਗਈ। ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਵਿੱਚ 8 ਮਹਿਲਾਵਾਂ ਅਤੇ 3 ਪੁਰਸ਼ ਸ਼ਾਮਿਲ ਹਨ।
ਦੱਸਿਆ ਜਾ ਰਿਹਾ ਹੈ ਕਿ 12 ਸੀਟਰ ਕਰੂਜ਼ਰ ਵਿੱਚ 17 ਲੋਕ ਸਵਾਰ ਸਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਹਾਲੇ ਤੱਕ ਇਹ ਨਹੀਂ ਪਤਾ ਲੱਗਿਆ ਹੈ ਕਿ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਨਾਗੌਰ ਜ਼ਿਲ੍ਹੇ ਦੇ ਸ਼੍ਰੀਬਾਲਾਜੀ ਕਸਬੇ ਦੇ ਬਾਈਪਾਸ ‘ਤੇ ਸਵੇਰੇ 7:45 ਵਜੇ ਦੇ ਕਰੀਬ ਵਾਪਰਿਆ। ਉਸ ਸਮੇਂ 17 ਲੋਕ ਇੱਕ ਕਰੂਜ਼ਰ ਵਿੱਚ ਕਿਤੇ ਜਾ ਰਹੇ ਸਨ। ਇਸ ਦੌਰਾਨ ਕਰੂਜ਼ਰ ਦੀ ਟਰੱਕ ਨਾਲ ਟੱਕਰ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੂਜ਼ਰ ਮਲਬੇ ਵਿੱਚ ਤਬਦੀਲ ਹੋ ਗਈ । ਜਿਸ ਕਾਰਨ ਕਰੂਜ਼ਰ ਵਿੱਚ ਸਵਾਰ ਲੋਕ ਇਸ ਵਿੱਚ ਫਸ ਗਏ ।
ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ Audi ਦੇ ਉੱਡੇ ਪਰਖੱਚੇ, 7 ਲੋਕਾਂ ਦੀ ਮੌਤ
ਦੱਸ ਦੇਈਏ ਕਿ ਪੀਐੱਮ ਮੋਦੀ ਵੱਲੋਂ ਇਸ ਘਟਨਾ ‘ਤੇ ਦੁੱਖ ਜਤਾਇਆ ਗਿਆ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਸਥਾਨ ਦੇ ਨਾਗੌਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ਬਹੁਤ ਦੁਖਦਾਈ ਹੈ । ਮੈਂ ਉਨ੍ਹਾਂ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗੁਆਈ ਹੈ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਵੀ ਕਰਦਾ ਹਾਂ।