Rajasthan temple priest murder: ਰਾਜਸਥਾਨ ਦੇ ਕਰੌਲੀ ਵਿੱਚ ਸਾੜ੍ਹ ਕੇ ਮੌਤ ਦੇ ਘਾਟ ਉਤਾਰ ਦਿੱਤੇ ਗਏ ਪੁਜਾਰੀ ਦੇ ਰਿਸ਼ਤੇਦਾਰਾਂ ਨੇ ਅੰਤਿਮ ਸਸਕਾਰ ਤੋਂ ਮਨ੍ਹਾਂ ਕਰ ਦਿੱਤਾ ਹੈ। ਪੁਜਾਰੀ ਬਾਬੂ ਲਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਅੰਤਿਮ-ਸਸਕਾਰ ਨਹੀਂ ਕਰਨਗੇ। ਹਾਲਾਂਕਿ, ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਦੌਰਾਨ ਪ੍ਰਸ਼ਾਸਨ ਨੇ ਪੁਜਾਰੀ ਦੇ ਰਿਸ਼ਤੇਦਾਰਾਂ ਨੂੰ ਅੰਤਿਮ-ਸਸਕਾਰ ਕਰਨ ਦੀ ਬੇਨਤੀ ਕੀਤੀ ਹੈ। ਕਰੌਲੀ ਦੇ ਐਸਡੀਐਮ ਓਮ ਪ੍ਰਕਾਸ਼ ਮੀਨਾ ਨੇ ਕਿਹਾ ਕਿ ਪੁਜਾਰੀ ਬਾਬੂ ਲਾਲ ਦੇ ਪਰਿਵਾਰ ਨੇ ਚੌਥੀ ਮੰਗ ਵੀ ਰੱਖੀ ਹੈ। ਅਸੀਂ ਉਨ੍ਹਾਂ ਨੂੰ ਸੀਨੀਅਰ ਅਧਿਕਾਰੀਆਂ ਰਾਹੀਂ ਉਨ੍ਹਾਂ ਦੀ ਮੰਗ ਬਾਰੇ ਸਰਕਾਰ ਨੂੰ ਦੱਸਾਂਗੇ। ਅਸੀਂ ਪਰਿਵਾਰ ਨੂੰ ਅਪੀਲ ਕਰਦੇ ਹਾਂ ਕਿ ਉਨ੍ਹਾਂ ਦਾ ਸਸਕਾਰ ਕੀਤਾ ਜਾਵੇ ਕਿਉਂਕਿ ਲਾਸ਼ ਨੂੰ ਰੱਖੇ ਗਏ ਦੋ ਦਿਨ ਹੋ ਚੁੱਕੇ ਹਨ।
ਦੱਸਿਆ ਜਾ ਰਿਹਾ ਹੈ ਕਿ ਪੁਜਾਰੀ ਦੇ ਰਿਸ਼ਤੇਦਾਰ ਲਲਿਤ ਨੇ ਕਿਹਾ, “ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਸਸਕਾਰ ਨਹੀਂ ਕਰਾਂਗੇ। ਅਸੀਂ ਚਾਹੁੰਦੇ ਹਾਂ ਕਿ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲੇ। ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਦਾ ਸਮਰਥਨ ਕਰਨ ਵਾਲੇ ਪਟਵਾਰੀ ਅਤੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਅਸੀਂ ਸੁਰੱਖਿਆ ਚਾਹੁੰਦੇ ਹਾਂ।
ਦੱਸ ਦੇਈਏ ਕਿ ਰਾਜਸਥਾਨ ਦੇ ਕਰੌਲੀ ਵਿੱਚ ਦਬੰਗਾਂ ਨੇ ਪਹਿਲਾਂ ਪੁਜਾਰੀ ‘ਤੇ ਪੈਟਰੋਲ ਛਿੜਕਿਆ, ਫਿਰ ਉਸ ਨੂੰ ਅੱਗ ਲਗਾ ਦਿੱਤੀ। ਜੈਪੁਰ ਦੇ ਸਵਾਈ ਮਾਧੋ ਸਿੰਘ ਹਸਪਤਾਲ ਵਿੱਚ ਪੁਜਾਰੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਰਾਜਸਥਾਨ ਦੀ ਰਾਜਨੀਤੀ ਗਰਮ ਹੈ । ਹਾਲਾਂਕਿ ਰਾਜਸਥਾਨ ਪੁਲਿਸ ਨੇ ਕਤਲ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ