Rajasthan Tonk Accident: ਰਾਜਸਥਾਨ ਦੇ ਟੋਂਕ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਅੱਠ ਲੋਕਾਂ ਦੀ ਮੌਤ ਹੋ ਗਈ । ਸਦਰ ਥਾਣਾ ਖੇਤਰ ਵਿੱਚ ਦੇਰ ਰਾਤ ਇੱਕ ਤੇਜ਼ ਰਫਤਾਰ ਨਾਲ ਆ ਰਹੇ ਟ੍ਰੇਲਰ ਅਤੇ ਜੀਪ ਵਿਚਕਾਰ ਟੱਕਰ ਹੋ ਗਈ, ਜਿਸ ਵਿੱਚ ਮੱਧ ਪ੍ਰਦੇਸ਼ ਦੇ ਇੱਕੋ ਪਰਿਵਾਰ ਦੇ ਅੱਠ ਲੋਕਾਂ ਦੀ ਮੌਤ ਹੋ ਗਈ।
ਉੱਥੇ ਹੀ ਇਸ ਸੜਕ ਹਾਦਸੇ ਵਿੱਚ ਚਾਰ ਲੋਕ ਜ਼ਖਮੀ ਵੀ ਹੋਏ ਹਨ । ਹਾਲਾਂਕਿ, ਤਿੰਨ ਸਾਲਾਂ ਦੀ ਬੱਚੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਜ਼ਖਮੀਆਂ ਦੇ ਇਲਾਜ ਲਈ ਉਨ੍ਹਾਂ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ। ਇਸ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਚਾਰ ਆਦਮੀ, ਦੋ ਔਰਤਾਂ ਅਤੇ ਦੋ ਬੱਚੇ ਸ਼ਾਮਿਲ ਹਨ। ਇਹ ਪਰਿਵਾਰ ਖੱਟੂ ਸ਼ਿਆਮ ਜੀ ਦੇ ਦਰਸ਼ਨ ਕਰ ਕੇ ਵਾਪਸ ਆ ਰਿਹਾ ਸੀ।
ਦੱਸ ਦੇਈਏ ਕਿ ਇਹ ਹਾਦਸਾ ਨੈਸ਼ਨਲ ਹਾਈਵੇ 52 ‘ਤੇ ਪੱਕਾ ਬੰਧਾ ਖੇਤਰ ਵਿੱਚ ਵਾਪਰਿਆ । ਇਸ ਵਿੱਚ ਸਵਾਰੀ ਗੱਡੀ ਪੁੱਲ ਦੀ ਕੰਧ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਦੱਬ ਗਈ। ਇਸ ਗੱਡੀ ਵਿੱਚ ਸਵਾਰ ਲੋਕ ਗੱਡੀ ਅੰਦਰ ਫਸ ਗਏ, ਜਿਸ ਕਾਰਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋ ਗਈ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ । ਜਿੱਥੇ ਕੁਝ ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਬਾਅਦ ਮੌਤ ਹੋ ਗਈ।
ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ