ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਜਾਂਚ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਭਾਜਪਾ ਦੇ 70 ਸਾਲਾ ਸੀਨੀਅਰ ਨੇਤਾ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ।
ਸੋਮਵਾਰ ਨੂੰ ਰੱਖਿਆ ਮੰਤਰੀ ਨੇ ਟਵਿੱਟਰ ਰਾਹੀਂ ਦੱਸਿਆ, “ਮੈਂ ਅੱਜ ਕੋਰੋਨਾ ਪਾਜ਼ੀਟਿਵ ਨਿਕਲਿਆ ਹਾਂ। ਮੈਂ ਹੋਮ ਕੁਆਰੰਟੀਨ ਵਿੱਚ ਹਾਂ। ਜਿਹੜੇ ਲੋਕ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਰੱਖਣਾ ਚਾਹੀਦਾ ਹੈ ਅਤੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।”
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਦਿੱਤੀ ਅਗਾਊਂ ਜਮਾਨਤ
ਦੇਸ਼ ‘ਚ ਕੋਰੋਨਾ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਹਰ ਦਿਨ ਕਰੋਨਾ ਸੰਕਰਮਿਤ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੇ ਘਰ ਵਿੱਚ ਕੁਆਰੰਟੀਨ ਹਨ ਅਤੇ ਉਨ੍ਹਾਂ ਵਿੱਚ ਕੋਰੋਨਾ ਦੇ ਕੋਈ ਵੱਡੇ ਲੱਛਣ ਨਹੀਂ ਹਨ। ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1,79,723 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 44,388 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 146 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਹਾਲਾਤ ਵੀ ਖਰਾਬ ਹਨ। ਐਤਵਾਰ ਨੂੰ, ਦਿੱਲੀ ਵਿੱਚ ਸੰਕਰਮਣ ਦੇ 22,751 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਐਕਟਿਵ ਕੇਸ ਵੱਧ ਕੇ 60,733 ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: