ਕਿਸਾਨਾਂ ਲਈ 29 ਨਵੰਬਰ 2021 ਦਿਨ ਸੋਮਵਾਰ ਇਤਿਹਾਸਕ ਬਣ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਪੂਰੀ ਤਰ੍ਹਾਂ ਦੇਸ਼ ਵਿੱਚੋਂ ਖ਼ਤਮ ਹੋ ਜਾਣਗੇ।
ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ, ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਨੂੰ ਰਾਜ ਸਭਾ ‘ਚ ਵੀ ਬਿਨਾਂ ਚਰਚਾ ਦੇ ਪਾਸ ਕਰ ਦਿੱਤਾ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਨੇ ਬਿਨਾਂ ਚਰਚਾ ਦੇ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਨੂੰ ਮਨਜ਼ੂਰੀ ਦੇ ਦਿੱਤੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ ਸੀ। ਹੁਣ ਇਸ ਬਿੱਲ ਨੂੰ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਕਾਨੂੰਨ ਰੱਦ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : IND vs NZ : ਭਾਰਤੀ ਟੀਮ ਦੇ ਹੱਥੋਂ ਨਿਕਲੀ ਜਿੱਤ, ਡਰਾਅ ਹੋਇਆ ਕਾਨਪੁਰ ਟੈਸਟ
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਪਹਿਲਾਂ ਹੀ ਫਾਰਮ ਲਾਅਜ਼ ਰੀਪੀਲ ਬਿੱਲ, 2021 ਨੂੰ ਮਨਜ਼ੂਰੀ ਦੇ ਚੁੱਕੀ ਹੈ। ਇਸ ਬਿੱਲ ਨੂੰ ਲੋਕ ਸਭਾ ‘ਚ ਵੀ ਬਿਨਾਂ ਚਰਚਾ ਤੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: