Rajyasabha three aap mp : ਰਾਜ ਸਭਾ ਦੀ ਕਾਰਵਾਈ ਦੌਰਾਨ ਸਦਨ ਵਿੱਚ ਦਿਗਵਿਜੇ ਸਿੰਘ ਦੇ ਦੇਸ਼ ਧ੍ਰੋਹ ਕਾਨੂੰਨ ਤਹਿਤ ਦਰਜ ਕੇਸਾਂ ਦਾ ਮੁੱਦਾ ਉਠਾਉਣ ਤੋਂ ਬਾਅਦ ਕਿਸਾਨਾਂ ਦੇ ਮੁੱਦੇ ’ਤੇ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਰਵਾਈ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ ਚੇਅਰਮੈਨ ਵੈਂਕਈਆ ਨਾਇਡੂ ਨੇ ਮਾਰਸ਼ਲ ਬੁਲਾ ਕੇ ਹੰਗਾਮਾ ਕਰਨ ਵਾਲੇ ਤਿੰਨ ਸੰਸਦ ਮੈਂਬਰਾਂ ਨੂੰ ਬਾਹਰ ਭੇਜ ਦਿੱਤਾ। ਕਿਸਾਨਾਂ ਦੇ ਮੁੱਦੇ ‘ਤੇ ਰਾਜ ਸਭਾ ਦੀ ਕਾਰਵਾਈ ਪੰਜ ਮਿੰਟ ਲਈ ਮੁਲਤਵੀ ਕਰਨੀ ਪਈ ਸੀ। ਜਦੋਂ ਕਾਰਵਾਈ ਦੁਬਾਰਾ ਸ਼ੁਰੂ ਹੋਈ ਤਾਂ ਚੇਅਰਮੈਨ ਵੈਂਕਈਆ ਨਾਇਡੂ ਨੇ ‘ਆਪ’ ਦੇ ਤਿੰਨ ਸੰਸਦ ਮੈਂਬਰ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨਡੀ ਗੁਪਤਾ ਨੂੰ ਸਦਨ ਛੱਡਣ ਲਈ ਨੋਟਿਸ ਦਿੱਤਾ। ਸਹਿਯੋਗ ਦੀ ਘਾਟ ਕਾਰਨ ਤਿੰਨਾਂ ਨੂੰ ਮਾਰਸ਼ਲ ਬੁਲਾ ਕੇ ਸਦਨ ਤੋਂ ਬਾਹਰ ਭੇਜ ਦਿੱਤਾ ਗਿਆ।
ਇਸ ਤੋਂ ਬਾਅਦ ਹੁਣ ਤਿੰਨਾਂ ਸੰਸਦ ਮੈਂਬਰਾਂ ਨੂੰ ਪੂਰੇ ਦਿਨ ਦੀ ਕਾਰਵਾਈ ਲਈ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਦੇ ਇਲਾਵਾਂ ਬੀਤੇ ਦਿਨ ਵੀ ਰਾਜ ਸਭਾ ਅਤੇ ਲੋਕ ਸਭਾ ਦੇ ਦੋਵਾਂ ਸਦਨਾਂ ਵਿੱਚ ਕਿਸਾਨ ਅੰਦੋਲਨ ਦੀ ਗੂੰਜ ਸੁਣੀ ਸੀ। ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ 26 ਜਨਵਰੀ ਦੀ ਘਟਨਾ ਤੋਂ ਬਾਅਦ ਇੱਕ ਵੱਖਰੀ ਰਫ਼ਤਾਰ ਹਾਸਿਲ ਕੀਤੀ ਹੈ। ਦਿੱਲੀ ਅਤੇ ਉੱਤਰ ਪ੍ਰਦੇਸ਼ ਦਰਮਿਆਨ ਗਾਜੀਪੁਰ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਮਬੰਦ ਹੋ ਰਹੇ ਹਨ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਕਈ ਰਾਜਾਂ ਤੋਂ ਇਕੱਠੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਸੰਗਠਨਾਂ ਨੇ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਦੀ ਕੋਸ਼ਿਸ਼ ਇਸ ਲਹਿਰ ਨੂੰ ਹੋਰ ਵੀ ਮਜਬੂਤ ਕਰਨ ਦੀ ਹੈ।
ਇਹ ਵੀ ਦੇਖੋ : ਜਸ ਬਾਜਵਾ ਨੇ ਦੇਖੋ ਕੀ ਕਿਹਾ ਗਾਜ਼ੀਪੁਰ ਮੋਰਚੇ ਦੀ ਸਟੇਜ ਤੋਂ, ਮੋਦੀ ਸਰਕਾਰ ਦੀ ਲਿਆਂਦੀ ਹਨ੍ਹੇਰੀ