ਲੋਕ ਸਭਾ ਚੋਣਾਂ ਵਿਚਾਲੇ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਬਾਦਸ਼ਾਹਪੁਰ ਤੋਂ ਆਜ਼ਾਦ ਵਿਧਾਇਕ ਰਾਕੇਸ਼ ਦੌਲਤਾਬਾਦ ਦਾ ਦੇਹਾਂਤ ਹੋ ਗਿਆ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 10.30 ਵਜੇ ਉਸ ਦੀ ਮੌਤ ਹੋ ਗਈ। ਰਾਕੇਸ਼ ਦੌਲਤਾਬਾਦ, ਬਾਦਸ਼ਾਹਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ।
ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਸੀਰੀਆ ’ਚ ਫਸੀ ਮਹਿਲਾ ਦੀ ਹੋਈ ਭਾਰਤ ਵਾਪਸੀ
ਜਾਣਕਾਰੀ ਅਨੁਸਾਰ ਰਾਕੇਸ਼ ਦੌਲਤਾਬਾਦ ਨੂੰ ਸਵੇਰੇ 10 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਰਾਕੇਸ਼ ਦੀ ਮੌਤ ਹੋ ਗਈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿਚ ਆਖਰੀ ਸਾਹ ਲਏ। ਦੌਲਤਾਬਾਦ ਨੇ 2019 ਦੀਆਂ ਵਿਧਾਨ ਸਭਾ ਚੋਣਾਂ ‘ਚ ਬਾਦਸ਼ਾਹਪੁਰ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਸਰਕਾਰ ਦਾ ਸਮਰਥਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: