Rakesh tikait became a teacher : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 83 ਵਾਂ ਦਿਨ ਹੈ। ਇਸ ਦੌਰਾਨ, ਦਿੱਲੀ-ਯੂਪੀ ਦੀ ਗਾਜੀਪੁਰ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੀ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਇੱਕ ਵੱਖਰੇ ਅੰਦਾਜ਼ ‘ਚ ਨਜ਼ਰ ਆਏ ਹਨ। ਸੋਮਵਾਰ ਨੂੰ ਗਾਜੀਪੁਰ ਸਰਹੱਦ ‘ਤੇ ਰਾਕੇਸ਼ ਟਿਕੈਤ ਨੂੰ ਕੂੜਾ ਇਕੱਠਾ ਕਰਨ ਵਾਲੇ ਬੱਚਿਆਂ ਪੜ੍ਹਾਉਂਦੇ ਦੇਖਿਆ ਗਿਆ ਹੈ। ਉਨ੍ਹਾਂ ਨੂੰ ਇਸ ਰੂਪ ‘ਚ ਦੇਖ ਲੋਕਾਂ ਕਾਫੀ ਚੰਗਾ ਅਤੇ ਅਨੌਖਾ ਲੱਗਿਆ।
ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੋ ਸਾਡੇ ਕੋਲ ਹੈ ਉਹ ਦੂਜਿਆਂ ਨਾਲ ਸਾਂਝਾ ਕਰਨ ਵਿੱਚ ਕੀ ਨੁਕਸਾਨ ਹੈ? ਗਿਆਨ ਉਹ ਚੀਜ਼ ਹੈ ਜੋ ਸਾਂਝ ਨਾਲ ਵੱਧਦੀ ਹੈ। ਮੈਂ ਚਾਹੁੰਦਾ ਹਾਂ ਕਿ ਇਹ ਗਿਆਨ ਬੱਚਿਆਂ ਅਤੇ ਹੋਰਾਂ ਨਾਲ ਵੀ ਸਾਂਝਾ ਕੀਤਾ ਜਾਵੇ। ਮਹੱਤਵਪੂਰਣ ਗੱਲ ਇਹ ਹੈ ਕਿ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਗਾਜੀਪੁਰ ਦੀ ਸਰਹੱਦ ‘ਤੇ ਇੱਕ ਜਮਾਤ ਲਗਾਈ ਅਤੇ ਕੂੜਾ ਇਕੱਠਾ ਕਰਨ ਵਾਲੇ ਬੱਚਿਆਂ ਨੂੰ ਗਿਣਤੀ ਅਤੇ ਪਹਾੜੇ ਸਿਖਾਏ। ਜਦੋਂ ਪੂਰੇ ਮਾਮਲੇ ਦੀਆਂ ਵੀਡੀਓ ਅਤੇ ਤਸਵੀਰਾਂ ਵਾਇਰਲ ਹੋਈਆਂ ਤਾਂ ਲੋਕਾਂ ਨੇ ਰਾਕੇਸ਼ ਟਿਕੈਤ ਦੀ ਪ੍ਰਸ਼ੰਸਾ ਵੀ ਕੀਤੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਇਸ ਤਰਾਂ ਦਾ ਵੱਖਰਾ ਨਜ਼ਾਰਾ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਵੀ ਦੇਖਿਆ ਗਿਆ ਹੈ। ਜਿੱਥੇ ਕਿਸਾਨਾਂ ਵਲੋਂ ਇਸੇ ਤਰਾਂ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਉੱਪਰਾਲੇ ਦੇ ਨਾਲ ਪੜ੍ਹਨ ਵਾਲੇ ਬੱਚੇ ਵੀ ਕਾਫੀ ਖੁਸ਼ ਦਿਖਾਈ ਦਿੰਦੇ ਹਨ। ਬੱਚਿਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਨੂੰ ਵੀ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਸੋਸ਼ਲ ਮੀਡੀਆ ਉੱਤੇ ਵੀ ਇਸ ਤਰਾਂ ਦੀਆ ਕਈ ਵੀਡਿਓਜ਼ ਵਾਇਰਲ ਹਨ। ਜਿਨ੍ਹਾਂ ਵਿੱਚ ਕਿਸਾਨਾਂ ਨੂੰ ਬੱਚਿਆਂ ਨੂੰ ਪੜ੍ਹਾਉਂਦੇ ਦੇਖਿਆ ਜਾ ਸਕਦਾ ਹੈ।
ਇਹ ਵੀ ਦੇਖੋ : ਵੱਡੀ ਖ਼ਬਰ: ‘Deep Sidhu’ ਦੀ ਹੋਈ ਮੁੜ ਅਦਾਲਤ ‘ਚ ਹੋਈ ਪੇਸ਼ੀ, ਐਨੇ ਦਿਨਾਂ ਦਾ ਰਿਮਾਂਡ ਹੋਰ ਵਧਿਆ !