ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਤੋਂ ਕਿਨਾਰਾ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਚੋਣਾਂ ਲੜਨ ਵਾਲੇ ਆਗੂ MSP ਕਮੇਟੀ ਦਾ ਹਿੱਸਾ ਨਹੀਂ ਰਹਿਣਗੇ। ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਪੰਜਾਬ ਜਥੇਬੰਦੀਆਂ ਦੇ ਆਗੂ ਪੰਜਾਬ ਕੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡਾ ਸਰਕਾਰ ਨਾਲ ਇੱਕ ਸਮਝੌਤਾ ਹੋਇਆ ਸੀ ਪਰ ਸਰਕਾਰ ਵੱਲੋਂ ਹਾਲੇ ਤੱਕ ਇਸ ਕਮੇਟੀ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਇਲਾਵਾ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਕਹਿਤੀ ਕਾਨੂੰਨ ਵਾਪਸ ਹੋ ਗਏ ਹਨ, ਪਰ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ ।
ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ
ਦੱਸ ਦੇਈਏ ਕਿ ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਦੁੱਧ ਖਰੀਦਣ ਦਾ ਸਮਝੌਤਾ ਕਰਨ ਜਾ ਰਹੀ ਹੈ । ਜਿਸ ਦੇ ਮੱਦੇਨਜ਼ਰ ਸਰਕਾਰ 20-22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਬਣਾ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨਾਲ ਸਬੰਧਿਤ ਮਾਮਲਿਆਂ ਵਿੱਚ ਕੋਈ ਵੀ ਯੋਜਨਾ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲ ਨਹੀਂ ਕਰਦੀ, ਉਦੋਂ ਤੱਕ ਸਰਕਾਰ ਨੂੰ ਕੋਈ ਵੀ ਕਾਨੂੰਨ ਨਹੀਂ ਬਣਾਉਣ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: