ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪ੍ਰਯਾਗਰਾਜ ਵਿੱਚ ਕਿਸਾਨ ਜਥੇਬੰਦੀਆਂ ਦੇ ਤਿੰਨ ਰੋਜ਼ਾ ਸੈਸ਼ਨ ਦੀ ਸਮਾਪਤੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚ ਰਹੀਆਂ ਹਨ । ਅਸੀਂ ਚੋਣਾਂ ਵਿੱਚ ਕਿਸੇ ਦਾ ਸਾਥ ਨਹੀਂ ਦੇਵਾਂਗੇ, ਚੋਣਾਂ ਵਿੱਚ ਕਿਸਾਨਾਂ ਨੂੰ ਖੁਦ ਹੀ ਫੈਸਲਾ ਕਰਨਾ ਚਾਹੀਦਾ ਹੈ।
ਕਿਸਾਨ ਜਥੇਬੰਦੀਆਂ ਦੀ ਇਹ ਮੀਟਿੰਗ ਪ੍ਰਯਾਗਰਾਜ ਦੇ ਮਾਘ ਮੇਲਾ ਇਲਾਕੇ ਵਿੱਚ ਹੋਈ। ਇਸ ਮੀਟਿੰਗ ਦੇ ਆਖ਼ਰੀ ਦਿਨ ਫ਼ਸਲਾਂ ਦੀ MSP ਲਈ ਵੱਡੇ ਅੰਦੋਲਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਡੇਅਰੀ, ਖਾਦਾਂ ਅਤੇ ਬੀਜਾਂ ਆਦਿ ‘ਤੇ ਪ੍ਰਸਤਾਵਿਤ ਬਿੱਲ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ । ਹਾਲਾਂਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੰਦੋਲਨ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ ।
ਇਹ ਵੀ ਪੜ੍ਹੋ: ED ਨੇ ਭੁਪਿੰਦਰ ਹਨੀ ਨੂੰ ਲਿਆ ਹਿਰਾਸਤ ‘ਚ, 6 ਕਰੋੜ ਰੁਪਏ ਦੀ ਨਕਦੀ ਕੀਤੀ ਗਈ ਬਰਾਮਦ
ਇਸ ਦੌਰਾਨ ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਅਧਿਕਾਰੀਆਂ ਦੇ ਰਵੱਈਏ ‘ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਅਧਿਕਾਰੀਆਂ ਵੱਲੋਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਹਨ । ਇਸ ਦੇ ਲਈ ਕਿਸਾਨ ਜਥੇਬੰਦੀ ਦੇ 10 ਮੈਂਬਰਾਂ ਦੀ ਟੀਮ 22 ਜਨਵਰੀ ਤੋਂ ਲਖੀਮਪੁਰ ਖੀਰੀ ਵਿੱਚ ਰਹੇਗੀ ਤੇ ਪੀੜਤ ਕਿਸਾਨ ਪਰਿਵਾਰਾਂ ਨਾਲ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ।
ਇਸ ਤੋਂ ਅੱਗੇ ਟਿਕੈਤ ਨੇ ਕਿਹਾ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਇੱਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਕਿ ਪੂਰਾ ਨਹੀਂ ਕੀਤਾ ਗਿਆ। ਲਖੀਮਪੁਰ ਖੀਰੀ ਕਾਂਡ ਵਿੱਚ ਸਾਡੇ ਕਈ ਕਿਸਾਨਾਂ ਨੂੰ ਜੇਲ੍ਹ ਭੇਜਿਆ ਗਿਆ ਸੀ ਅਤੇ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਅਜੇ ਵੀ ਆਪਣੇ ਅਹੁਦੇ ‘ਤੇ ਹਨ । ਇੱਕ ਵੱਡਾ ਮੁੱਦਾ ਹੈ।
ਵੀਡੀਓ ਲਈ ਕਲਿੱਕ ਕਰੋ -: