ਭਾਰਤੀ ਕਿਸਾਨ ਯੂਨੀਅਨ ਟਿਕੈਤ ਧੜਾ ਘੱਟੋ-ਘੱਟ ਸਮਰਥਨ ਮੁੱਲ ਸਣੇ 21 ਮੁੱਦਿਆਂ ਨੂੰ ਲੈ ਕੇ ਵੱਡੇ ਅੰਦੋਲਨ ਦੀ ਤਿਆਰੀ ਕਰ ਰਿਹਾ ਹੈ । ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਇਕ ਵੱਡੀ ਲਹਿਰ ਦੀ ਗੱਲ ਕਰਦਿਆਂ ਦੋਸ਼ ਲਾਇਆ ਕਿ ਝੋਨੇ ਦੀ ਖਰੀਦ ਵਿੱਚ ਵਿਚੋਲਿਆਂ ਦਾ ਦਬਦਬਾ ਹੈ। ਅੰਦੋਲਨ ਦੀ ਰਣਨੀਤੀ ਤੈਅ ਕਰਨ ਦੇ ਨਾਲ-ਨਾਲ ਬੁੱਧਵਾਰ ਮਾਘ ਮੇਲਾ ਖੇਤਰ ਵਿੱਚ ਆਯੋਜਿਤ ਮਹਾਪੰਚਾਇਤ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ । ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦੇਸ਼ ਵਿੱਚ MSP ਇੱਕ ਵੱਡਾ ਮੁੱਦਾ ਹੈ, ਜਿਸ ਨੂੰ ਲੈ ਕੇ ਦੇਸ਼ ਵਿੱਚ ਮੁੜ ਇੱਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜੋ ਪਿਛਲੇ 13 ਮਹੀਨਿਆਂ ਦੇ ਅੰਦੋਲਨ ਨਾਲੋਂ ਵੀ ਵੱਡਾ ਅੰਦੋਲਨ ਹੋਵੇਗਾ।
ਟਿਕੈਤ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਵੱਡੇ ਅੰਦੋਲਨ ਦੀ ਗੱਲ ਕਹੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਨਹੀਂ ਮਿਲ ਰਿਹਾ। ਵਿਚੋਲੇ ਕਿਸਾਨਾਂ ਤੋਂ ਝੋਨਾ ਲੈ ਕੇ ਖਰੀਦ ਕੇਂਦਰਾਂ ’ਤੇ ਵੇਚ ਰਹੇ ਹਨ। ਇਸ ਵਿੱਚ ਅਫ਼ਸਰ ਵੀ ਸ਼ਾਮਲ ਹਨ। ਇਸ ਤੋਂ ਅੱਗੇ ਰਾਕੇਸ਼ ਟਿਕੈਤ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਪਹਿਲਾਂ ਨਾਲੋਂ ਵੀ ਵੱਡਾ ਅੰਦੋਲਨ ਸ਼ੁਰੂ ਕਰਨਾ ਹੋਵੇਗਾ । ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਆਖਰੀ ਦਿਨ ਮਹਾਪੰਚਾਇਤ ਚ 6 ਮਹੀਨਿਆਂ ਤੱਕ ਚੱਲਣ ਵਾਲੇ ਅੰਦੋਲਨ ਤੇ ਹੋਰ ਗਤੀਵਿਧੀਆਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਲੂਸਿਲ ਰੈਂਡਨ ਦਾ 118 ਸਾਲ ਦੀ ਉਮਰ ‘ਚ ਦੇਹਾਂਤ
ਦੱਸ ਦੇਈਏ ਕਿ ਪਰੇਡ ਗਰਾਊਂਡ ਵਿੱਚ ਯੂਨੀਅਨ ਦੀ 5 ਰੋਜ਼ਾ ਕਨਵੈਨਸ਼ਨ 14 ਜਨਵਰੀ ਤੋਂ ਹੀ ਸ਼ੁਰੂ ਹੋ ਗਈ ਹੈ। ਇਸ ਤਹਿਤ ਮੰਗਲਵਾਰ ਤੇ ਬੁੱਧਵਾਰ ਨੂੰ ਮਹਾਪੰਚਾਇਤ ਹੋਣੀ ਸੀ ਪਰ ਮੀਟਿੰਗਾਂ ਦਾ ਦੌਰ ਮੰਗਲਵਾਰ ਨੂੰ ਵੀ ਜਾਰੀ ਰਿਹਾ। ਅਜਿਹੇ ਵਿੱਚ ਹੁਣ ਸਿਰਫ਼ ਬੁੱਧਵਾਰ ਨੂੰ ਹੀ ਮਹਾਪੰਚਾਇਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: