Rakesh tikait kisan mahapanchayat : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 77 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਜਿਸ ਤੋਂ ਬਾਅਦ ਅੰਦੋਲਨ ਫ਼ਿਰ ਮਜਬੂਤ ਹੋ ਗਿਆ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਕਿਸਾਨਾਂ ਵਲੋਂ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਇਸ ਮਹਾਂਪੰਚਾਇਤ ਵਿੱਚ ਬੋਲਦਿਆਂ ਕਿਹਾ ਕਿ ਇਹ ਕਿਸਾਨ ਅੰਦੋਲਨ ਹੁਣ ਅੱਗੇ ਵੱਧੇਗਾ ਅਤੇ ਇਹ ਪੂਰੇ ਦੇਸ਼ ਵਿੱਚ ਫੈਲੇਗਾ।
ਇਹ ਤੋਂ ਬਾਅਦ ਟਿਕੈਤ ਨੇ ਕਿਹਾ ਕਿ ਹੁਣ 4 ਲੱਖ ਨਹੀਂ ਬਲਕਿ 40 ਲੱਖ ਟਰੈਕਟਰਾਂ ਨਾਲ ਰੈਲੀ ਕੱਢੀ ਜਾਵੇਗੀ। ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੰਦੋਲਨਜੀਵੀ ਵਾਲੇ ਬਿਆਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ‘ਚ ਕਦੇ ਅੰਦੋਲਨ ਨਹੀਂ ਕੀਤਾ ਬਲਕਿ ਉਨ੍ਹਾਂ ਨੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ ਹੈ, ਇਸ ਲਈ ਅੰਦੋਲਨ ਕਰਨ ਵਾਲੇ ਅੰਦੋਲਨਕਾਰੀਆਂ ਬਾਰੇ ਉਨ੍ਹਾਂ ਨੂੰ ਕੀ ਪਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਵੀ ਅੰਦੋਲਨ ਕੀਤਾ ਸੀ। ਇੱਥੋਂ ਤੱਕ ਕਿ ਲਾਲ ਕ੍ਰਿਸ਼ਨ ਅਡਵਾਨੀ ਨੇ ਵੀ ਅੰਦੋਲਨ ਕੀਤਾ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨੇ ਕਦੇ ਕੋਈ ਅੰਦੋਲਨ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜੇ ਸਰਕਾਰ ਗੱਲ ਕਰਨਾ ਚਾਹੁੰਦੀ ਹੈ, ਤਾਂ ਅਸੀਂ ਤਿਆਰ ਹਾਂ। ਪਰ ਸਾਡਾ ਮੰਚ ‘ਤੇ ਪੰਚ ਪਹਿਲਾ ਵਾਲਾ ਹੀ ਹੈ, ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈ ਕੇ ਐਮਐਸਪੀ ਉੱਤੇ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
ਇਹ ਵੀ ਦੇਖੋ : Exclusive : ਲੋਕਾਂ ਨੇ ਮਟਕਾ ਚੌਂਕ ਲਾ ਦਿੱਤਾ ਗੂੰਜਣ, ਭਾਵੁਕ ਹੋਏ ਰਾਜੇਵਾਲ ਨੇ ਕਰ ਦਿੱਤਾ ਵੱਡਾ ਐਲਾਨ,