ਤਕਰੀਬਨ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲਿਆ ਕਿਸਾਨ ਅੰਦੋਲਨ ਪਿਛਲੇ ਸਾਲ ਦਿਸੰਬਰ ਮਹੀਨੇ ਦੇ ਵਿੱਚ ਮੁਲਤਵੀ ਹੋ ਗਿਆ ਹੈ, ਪਰ ਕਿਸਾਨਾਂ ਦੀ ਹਾਲੇ ਤੱਕ MSP ਦੀ ਲੜਾਈ ਜਾਰੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਲਈ MSP ‘ਤੇ ਕਾਨੂੰਨ ਬਣਾਉਣ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਉਹ ਇਸਦੇ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।
ਦਰਅਸਲ, ਰਾਕੇਸ਼ ਟਿਕੈਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੰਦੋਲਨ ਵਿੱਚ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੇ 700 ਤੋਂ ਵੱਧ ਆਪਣਿਆਂ ਨੂੰ ਗੁਆਇਆ ਹੈ।
ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਪਿਛਲੇ ਸਾਲ ਦੇ ਇਨ੍ਹਾਂ ਦਿਨਾਂ ਨੂੰ ਕਿਸਾਨ ਨਹੀਂ ਭੁੱਲਣਗੇ। MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨ ਖੇਤੀ ਦਾ ਭਵਿੱਖ ਬਚਾਉਣ ਲਈ MSP ਗਾਰੰਟੀ ਕਾਨੂੰਨ ਚਾਹੁੰਦੇ ਹਨ । ਲੜਾਈ ਜਾਰੀ ਹੈ, ਲੜਾਈ ਜਾਰੀ ਰਹੇਗੀ।
ਦੱਸ ਦੇਈਏ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸੰਸਦ ਦੇ ਦੋਵੇਂ ਸਦਨਾਂ ਤੋਂ ਇਸ ਨੂੰ ਪਾਸ ਕਰਵਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: