ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਮਥੁਰਾ ਵਾਸੀਆਂ ਨੂੰ ਸ਼ਹਿਰ ਨੂੰ ਦੰਗਿਆਂ ਤੋਂ ਬਚਾਉਣ ਦੀ ਅਪੀਲ ਕੀਤੀ । ਟਿਕੈਤ ਨੇ ਕਿਹਾ ਕਿ ਮਥੁਰਾ ਭਗਵਾਨ ਕ੍ਰਿਸ਼ਨ ਦਾ ਜਨਮ ਸਥਾਨ ਹੈ । ਇੱਥੇ ਹਰ ਕੋਈ ਪਿਆਰ ਨਾਲ ਰਹਿੰਦਾ ਹੈ। ਇਸ ਨੂੰ ਦੰਗਾ-ਫਸਾਦ ਤੋਂ ਬਚਾ ਕੇ ਰੱਖਣਾ ਹੈ। ਉਨ੍ਹਾਂ ਕਿਹਾ ਕਿ ਮਥੁਰਾ ਨੂੰ ਮੁਜ਼ੱਫਰਨਗਰ ਨਾ ਬਣਨ ਦਿਓ ।
ਇਸ ਤੋਂ ਅੱਗੇ ਰਾਕੇਸ਼ ਟਿਕੈਤ ਨੇ ਕਿਸੇ ਵੀ ਪਾਰਟੀ ਦਾ ਨਾਂ ਲਏ ਬਿਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਵੋਟਾਂ ਨਹੀਂ ਮਿਲ ਰਹੀਆਂ, ਇਸ ਲਈ ਉਹ ਮਥੁਰਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿੱਥੇ ਲੋਕ ਸ਼ਾਂਤੀਪੂਰਨ ਢੰਗ ਨਾਲ ਪ੍ਰਾਰਥਨਾ ਕਰ ਰਹੇ ਹਨ ਅਤੇ ਜਨ-ਜੀਵਨ ਸਹੀ ਢੰਗ ਨਾਲ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ਮਾਮਲੇ ‘ਚ ਵੱਡੀ ਖ਼ਬਰ : ਜਰਮਨੀ ‘ਚ ਗ੍ਰਿਫਤਾਰ ਹੋਇਆ ‘Mastermind’ ਜਸਵਿੰਦਰ ਮੁਲਤਾਨੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੇ ਆਪਣਾ ਅੰਦੋਲਨ ਮੁਲਤਵੀ ਕੀਤਾ ਹੈ, ਖਤਮ ਨਹੀਂ ਹੋਇਆ ਹੈ । ਜਦੋਂ ਲੋੜ ਪਈ ਤਾਂ ਅਸੀਂ ਦੁਬਾਰਾ ਅੰਦੋਲਨ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਕਰਦੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: