ਕੇਂਦਰ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਬੀਤੇ ਦਿਨ ਸਿੰਘੂ ਬਾਰਡਰ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਕਿਸਾਨ ਅੰਦੋਲਨ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਾਡਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ।
ਇਸੇ ਦੌਰਾਨ ਇਸ ਘਟਨਾ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਸ ਘਟਨਾਕਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਆਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: BSF ਮੁੱਦੇ ‘ਤੇ ‘ਆਪ’ ਆਗੂ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ, ਲਾਇਆ ਵੱਡਾ ਇਲਜ਼ਾਮ
ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ ਅੰਦੋਲਨ ਨੂੰ ਬਦਨਾਮ ਕਰਨ ਦੀ ਇੱਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਹੱਤਿਆ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਕਿਸਾਨ ਜਥੇਬੰਦੀਆਂ ਦਾ ਇਸ ਹੱਤਿਆ ਨਾਲ ਕੋਈ ਲੈਣਾ -ਦੇਣਾ ਨਹੀਂ ਹੈ। ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ।
ਇਸ ਤੋਂ ਪਹਿਲਾਂ ਅਖਿਲ ਭਾਰਤੀ ਕਿਸਾਨ ਸਭਾ ਦੇ ਹਨਨ ਮੋਲਾਹ ਨੇ ਕਿਹਾ ਸੀ ਕਿ ਪਿਛਲੇ ਕਾਫ਼ੀ ਸਮੇਂ ਤੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: IPL 2021: ਕੋਲਕਾਤਾ ਨੂੰ 27 ਦੌੜਾਂ ਨਾਲ ਹਰਾ ਚੇੱਨਈ ਨੇ ਚੌਥੀ ਵਾਰ ਕੀਤਾ IPL ਦੇ ਖਿਤਾਬ ‘ਤੇ ਕਬਜ਼ਾ
ਦੱਸ ਦੇਈਏ ਕਿ ਸਿੰਘੂ ਬਾਰਡਰ ‘ਤੇ ਨੌਜਵਾਨ ਦੇ ਕਤਲ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਸਿੰਘੂ ਬਾਰਡਰ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਵੀ ਅਪੀਲ ਵੀ ਕੀਤੀ ਗਈ ਹੈ।