Rakesh Tikait on viral video: ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ। ਜਿਸ ਤੋਂ ਬਾਅਦ ਹੁਣ ਰਾਕੇਸ਼ ਟਿਕੈਤ ਵੱਲੋਂ ਸਫ਼ਾਈ ਦਿੱਤੀ ਗਈ ਹੈ। ਦਰਅਸਲ, ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਸਫਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਡੰਡਾ ਲਿਆਉਣ ਲਈ ਕਿਹਾ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਸਵਾਲ ਪੁੱਛਿਆ ਕੀ ਕੋਈ ਇਹ ਦੱਸ ਸਕਦਾ ਹੈ ਕਿ ਕੀ ਡੰਡੇ ਤੋਂ ਬਿਨ੍ਹਾਂ ਵੀ ਕੋਈ ਝੰਡਾ ਹੁੰਦਾ ਹੈ?
ਇਸ ਸਬੰਧੀ ਰਾਕੇਸ਼ ਟਿਕੈਤ ਨੇ ਕਿਹਾ, “ਹਾਂ, ਅਸੀਂ ਲੋਕਾਂ ਨੂੰ ਲਾਠੀ-ਡੰਡੇ ਲਿਆਉਣ ਲਈ ਕਿਹਾ ਸੀ। ਕਿਰਪਾ ਕਰਕੇ ਮੈਨੂੰ ਕੋਈ ਝੰਡਾ ਦਿਖਾਓ ਜੋ ਬਿਨ੍ਹਾਂ ਡੰਡੇ ਦਾ ਹੋਵੇ, ਫਿਰ ਮੈਂ ਆਪਣੀ ਗਲਤੀ ਸਵੀਕਾਰ ਕਰਾਂਗਾ।” ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਉਣ ਵਾਲੇ ਦੀਪ ਸਿੱਧੂ ਸਿੱਖ ਨਹੀਂ ਬਲਕਿ ਉਹ ਭਾਜਪਾ ਵਰਕਰ ਹਨ । ਟਿਕੈਤ ਨੇ ਕਿਹਾ ਕਿ ਦੀਪ ਸਿੱਧੂ ਦੀ ਪ੍ਰਧਾਨ ਮੰਤਰੀ ਨਾਲ ਫੋਟੋ ਹੈ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦਾ ਅੰਦੋਲਨ ਹੈ ਅਤੇ ਕਿਸਾਨਾਂ ਦਾ ਹੀ ਰਹੇਗਾ । ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੁਲਿਸ ਬੈਰੀਕੇਡਿੰਗ ਤੋੜੀ ਗਈ, ਉਹ ਕਿਸਾਨੀ ਅੰਦੋਲਨ ਦਾ ਹਿੱਸਾ ਨਹੀਂ ਰਹੇ ਹਨ।
ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ‘ਤੇ ਗਣਤੰਤਰ ਦਿਵਸ ਮੌਕੇ ਪਰੇਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਕਿਸਾਨ ਭਰਾਵਾਂ ਦਾ ਦਿਲੋਂ ਧੰਨਵਾਦ ਕੀਤਾ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਪਰੇਡ ਦੌਰਾਨ ਵਾਪਰੀਆਂ ਅਣਸੁਖਾਵੀਂ ਘਟਨਾਵਾਂ ਦੀ ਸਖਤ ਨਿੰਦਾ ਵੀ ਕੀਤੀ ਹੈ।
ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ