ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਲੰਡਨ ਵਿੱਚ 21ਵੀਂ ਸਦੀ ਦੇ ਆਈਕਨ ਐਵਾਰਡ 2021 ਨਾਲ ਸਨਮਾਨਿਤ ਕੀਤਾ ਗਿਆ । ਦਰਅਸਲ, ਲੰਡਨ ਦੀ ਇਹ ਕੰਪਨੀ ਹਰ ਸਾਲ ਵਿਸ਼ਵ ਪੱਧਰ ‘ਤੇ ਵੱਡੀ ਸ਼ਖਸੀਅਤ ਨੂੰ ਐਵਾਰਡ ਦੇ ਕੇ ਸਨਮਾਨਿਤ ਕਰਦੀ ਹੈ। ਇਸ ਵਾਰ ਇਸ ਐਵਾਰਡ ਲਈ ਰਾਕੇਸ਼ ਟਿਕੈਤ ਰਾਕੇਸ਼ ਦਾ ਨਾਮ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੂੰ ਇਹ ਐਵਾਰਡ ਲੰਡਨ ਸਥਿਤ ਬਰਤਾਨੀਆ ਦੇ ਸਕੁਏਅਰ ਵਾਟਰਮੇਲਨ ਆਫ਼ ਬ੍ਰਿਟੇਨ ਵੱਲੋਂ ਕਿਸਾਨ ਅੰਦੋਲਨ ਨੂੰ ਜ਼ਿੰਦਾ ਰੱਖਣ ਲਈ ਦਿੱਤਾ ਗਿਆ । ਇਹ ਐਵਾਰਡ ਦੇਣ ਦਾ ਕੰਮ ਸਾਲ 2017 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 4 ਭਾਰਤੀਆਂ ਨੂੰ 21ਵੀਂ ਸਦੀ ਦੇ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ: ਦੇਰ ਰਾਤ ਪੀਐੱਮ ਮੋਦੀ ਦਾ ਟਵਿਟਰ ਅਕਾਉਂਟ ਹੋਇਆ ਹੈਕ, ਹੈਕਰਸ ਨੇ ਬਿਟਕੋਇਨ ਨੂੰ ਲੈ ਕੇ ਕੀਤਾ ਟਵੀਟ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੇ ਕਈ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ । ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਵਿਚਾਲੇ ਕਈ ਮੁੱਦਿਆਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਸ਼ਨੀਵਾਰ ਸਵੇਰੇ ਦਿੱਲੀ ਦੀਆਂ ਸਰਹੱਦਾਂ ਤੋਂ ਰਵਾਨਾ ਹੋਣੀਆਂ ਸ਼ੁਰੂ ਹੋ ਗਈਆਂ ਸਨ ।
ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
