ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਅੱਜ ਸੱਤ ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਇੱਕ ਵਾਰ ਫਿਰ ਤੋਂ ਕਿਸਾਨ ਜੱਥੇਬੰਦੀਆਂ ਸਰਕਾਰ ਖਿਲਾਫ ਲਾਮਬੰਦ ਹੋਈਆਂ ਹਨ। ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰਾਂ ਨਾਲ ਦਿੱਲੀ-ਯੂਪੀ ਗਾਜੀਪੁਰ ਸਰਹੱਦ ‘ਤੇ ਪਹੁੰਚ ਗਏ ਹਨ।
ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨ ਸਰਕਾਰ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਲਹਿਰ ਲੰਬੇ ਸਮੇਂ ਤੱਕ ਜਾਰੀ ਰਹੇਗੀ। ਕਿਸਾਨ 43 ਮਹੀਨੇ ਤੱਕ ਅੰਦੋਲਨ ਜਾਰੀ ਰੱਖਣਗੇ। ਇਹ ਸਰਕਾਰ ਤਿੰਨ ਸਾਲਾਂ ਵਿੱਚ ਠੀਕ ਹੋ ਜਾਵੇਗੀ। ਜਦੋਂ ਟਿਕੈਤ ਨੂੰ ਇਹ ਪੁੱਛਿਆ ਗਿਆ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਸਿਰਫ ਕਿਸਾਨ ਹੀ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ, ਤਾਂ ਉਨ੍ਹਾਂ ਨੇ ਕਿਹਾ, “ਪੂਰੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹਨ। ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਵੱਡੀਆਂ ਕੰਪਨੀਆਂ ਨੂੰ ਦੇਣਾ ਚਾਹੁੰਦੀ ਹੈ। ਕਿਸਾਨ ਸਰਕਾਰ ਦੀ ਇਸ ਯੋਜਨਾ ਨੂੰ ਸਫਲ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਦੇਸ਼ ਭਰ ਵਿੱਚ ਰਾਜ ਭਵਨ ਵੱਲ ਮਾਰਚ ਕਰ ਰਹੇ ਨੇ ਕਿਸਾਨ, ਦਿੱਲੀ LG ਦੀ ਰਿਹਾਇਸ਼ ਨੂੰ ਕੀਤਾ ਗਿਆ ਕਿਲ੍ਹੇ ‘ਚ ਤਬਦੀਲ
ਉਨ੍ਹਾਂ ਕਿਹਾ ਕਿ ਬਿਹਾਰ ਦੇ ਕਿਸਾਨ ਵੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ। ਬਿਹਾਰ ਵਿੱਚ ਮੰਡੀਆਂ ਖ਼ਤਮ ਕਰ ਦਿੱਤੀਆਂ ਗਈਆਂ। ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। 10-10 ਏਕੜ ਜ਼ਮੀਨ ਵਾਲੇ ਕਿਸਾਨ ਕੰਮ ਕਰਨ ਲਈ ਮਜਬੂਰ ਹਨ। ਸਰਕਾਰ ਲੋਕਾਂ ਤੋਂ ਹੈ .. ਕਿਸਾਨ ਪਰਮਾਨੈਂਟ ਰਹੇਗਾ .. ਸਰਕਾਰ ਸਥਾਈ (ਪਰਮਾਨੈਂਟ ) ਨਹੀਂ ਰਹੇਗੀ .. ਹੁਣ ਉਹ ਕਾਨੂੰਨ ਵਾਪਿਸ ਕਰਨ ਦਾ ਨਾਅਰਾ ਬੁਲੰਦ ਕਰ ਰਹੇ ਹਨ, ਕੀ ਤੁਸੀਂ ਸੱਤਾ ਦੀ ਵਾਪਸੀ ਦਾ ਨਾਅਰਾ ਬੁਲੰਦ ਕਰਨਾ ਚਾਹੁੰਦੇ ਹੋ ?
ਇਹ ਵੀ ਦੇਖੋ : ਕਿਸਾਨਾਂ ਨੇ ਭੰਨੇ ਬੈਰੀਕੇਡ, ਪਾਣੀ ਦੀਆਂ ਬੁਛਾੜਾਂ ਦੇ ਹੋਏ ਹਮਲੇ, ਦੇਖੋ ਚੰਡੀਗੜ੍ਹ ਪੈ ਗਿਆ ਗਾਹ LIVE ਤਸਵੀਰਾਂ !