Rakesh Tikait says prices will not: ਪ੍ਰਧਾਨਮੰਤਰੀ ਮੋਦੀ ਦੇ ਭਾਸ਼ਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪ੍ਰਤੀਕਿਰਿਆ ਦਿੱਤੀ ਹੈ। ਪੀਐੱਮ ਮੋਦੀ ਦੇ ਭਾਸ਼ਣ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਦੇਸ਼ ਵਿੱਚ ਭੁੱਖ ‘ਤੇ ਕੋਈ ਵਪਾਰ ਨਹੀਂ ਹੋਵੇਗਾ। ਭੁੱਖ ਜਿੰਨੀ ਲੱਗੇਗੀ ਅਨਾਜ ਦੀ ਕੀਮਤ ਉਨ੍ਹੀ ਹੋਵੇਗੀ। ਭੁੱਖ ਨਾਲ ਵਪਾਰ ਕਰਨ ਵਾਲੇ ਨੂੰ ਬਾਹਰ ਕੱਢ ਦਿੱਤਾ ਜਾਵੇਗਾ । ਜਿਵੇਂ ਵਾਹਨਾਂ ਦੀਆਂ ਟਿਕਟਾਂ ਦੀ ਕੀਮਤ ਦਿਨ ਵਿੱਚ ਤਿੰਨ ਤੋਂ ਚਾਰ ਵਾਰ ਬਦਲਦੀ ਹੈ, ਉਸੇ ਤਰ੍ਹਾਂ ਫਸਲਾਂ ਦੀ ਕੀਮਤ ਨਿਰਧਾਰਤ ਨਹੀਂ ਕੀਤੀ ਜਾ ਸਕਦੀ।”
ਇਸ ਤੋਂ ਅੱਗੇ ਟਿਕੈਤ ਨੇ ਕਿਹਾ ਕਿ ਇਹ ਕਾਨੂੰਨ ਕਿਸੇ ਵੀ ਕਿਸਾਨ ਨੂੰ ਪੁੱਛ ਕੇ ਨਹੀਂ ਬਣਾਇਆ ਗਿਆ ਹੈ। ਅਸੀਂ ਸਰਕਾਰ ਤੋਂ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਵਾਂਗੇ। ਟਿਕੈਤ ਨੇ ਕਿਸਾਨ ਅੰਦੋਲਨ ਨੂੰ ਜਾਤੀ ਅਤੇ ਧਰਮ ਦੇ ਅਧਾਰ ‘ਤੇ ਵੰਡਣ ਦੀਆਂ ਕੋਸ਼ਿਸ਼ਾਂ ਦੀ ਵੀ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਪਹਿਲਾਂ ਪੰਜਾਬ ਦੇ ਮੁੱਦੇ ਵਜੋਂ ਦਰਸਾਇਆ ਗਿਆ ਸੀ। ਇਹ ਫਿਰ ਇੱਕ ਸਿੱਖ ਅਤੇ ਫਿਰ ਜਾਟ ਮੁੱਦੇ ਵਜੋਂ ਪੇਸ਼ ਕੀਤਾ ਗਿਆ ਸੀ। ਇਸ ਦੇਸ਼ ਦੇ ਕਿਸਾਨ ਇਕਜੁੱਟ ਹਨ। ਕੋਈ ਵੀ ਕਿਸਾਨ ਵੱਡਾ ਜਾਂ ਛੋਟਾ ਨਹੀਂ ਹੈ। ਇਹ ਮੁਹਿੰਮ ਸਾਰੇ ਕਿਸਾਨਾਂ ਲਈ ਹੈ।
ਇਸ ਤੋਂ ਇਲਾਵਾ ਟਿਕੈਤ ਨੇ ਦਾਅਵਾ ਕੀਤਾ ਕਿ ਸਰਕਾਰ ਦੁੱਧ ਦੇ ਆਯਾਤ ਬਾਰੇ ਨੀਤੀ ਲੈ ਕੇ ਆ ਰਹੀ ਹੈ ਅਤੇ ਵਿਦੇਸ਼ਾ ਤੋਂ ਵੱਡੀ ਮਾਤਰਾ ਵਿੱਚ ਦੁੱਧ ਦਾ ਆਯਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, ਕੀਮਤ ਵਧੇਰੇ ਹੈ ਅਤੇ ਦੇਸ਼ ਵਿੱਚ ਦੁੱਧ ਦੀ ਵਿਕਰੀ ਦਰ ਘੱਟ ਹੈ। ਉਨ੍ਹਾਂ ਦੇਸ਼ ਵਿੱਚ ਡੇਅਰੀ ਅਤੇ ਦੁੱਧ ਦੀ ਸਪਲਾਈ ਵਿੱਚ ਲੱਗੇ ਲੋਕਾਂ ਦੇ ਹਿੱਤਾਂ ਦੀ ਰਾਖੀ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਅਜਿਹੇ ਉਤਪਾਦਾਂ ਦੀ ਆਯਾਤ ਬਾਰੇ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਨਾਲ ਭਾਈਚਾਰੇ ਦੀ ਰੋਜ਼ੀ-ਰੋਟੀ ਨੂੰ ਖ਼ਤਰਾ ਹੋ ਸਕਦਾ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੇ ਬਿਆਨ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਅਭਿਮਨਿਉ ਕੋਹਾੜ ਨੇ ਕਿਹਾ, “ਜੇਕਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਐਮਐਸਪੀ ਬਣੀ ਰਹੇਗੀ ਤਾਂ ਫਿਰ ਇਸਨੂੰ ਕਾਨੂੰਨੀ ਗਰੰਟੀ ਕਿਉਂ ਨਹੀਂ ਦੇ ਰਹੀ।” ਕਿਸਾਨ ਯੂਨੀਅਨਾਂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ, ਪਰ ਇਸ ਦਾ ਸੱਦਾ ਮਿਲਣਾ ਚਾਹੀਦਾ ਹੈ। ਕੋਈ ਵੀ ਮਸਲਾ ਸਹੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।