rakesh tikait says the protest will continue: ਦੋ ਸਾਥੀ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨ ਨੇਤਾਵਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ਬੇਸਿੱਟਾ ਰਹੀ ਹੈ।ਇਨਾਂ੍ਹ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਜੇਜੇਪੀ ਵਿਧਾਇਕ ਦੇਵਿੰਦਰ ਬਬਲੀ ਦੇ ਨਾਲ ਹੋਏ ਵਿਵਾਦ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਸੀ।ਜਿਸ ਤੋਂ ਬਾਅਦ ਸ਼ਨੀਵਾਰ ਰਾਤ ਨੂੰ ਫਤਿਹਬਾਦ ਜ਼ਿਲੇ ਸਥਿਤ ਟੋਹਾਨਾ ਸਦਰ ਪੁਲਿਸ ਥਾਣਾ ਦੇ ਸਾਹਮਣੇ ਵੱਡੀ ਗਿਣਤੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ।
ਦੋਵਾਂ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਨੇਤਾਵਾਂ ਦੀ ਅੱਜ ਪ੍ਰਸ਼ਾਸਨ ਨਾਲ ਗੱਲਬਾਤ ਹੋਈ।ਹਾਲਾਂਕਿ ਕੋਈ ਸਿੱਟਾ ਨਹੀਂ ਨਿਕਲਿਆ।ਇਸ ਤੋਂ ਬਾਅਦ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਨਹੀਂ ਛੱਡਿਆ ਜਾਵੇਗਾ, ਪ੍ਰਦਰਸ਼ਨ ਜਾਰੀ ਰਹੇਗਾ।ਕਿਸਾਨਾਂ ਨੇ ਸਥਾਨਕ ਜੇਜੇਪੀ ਵਿਧਾਇਕ ਦਵਿੰਦਰ ਬਬਲੀ ‘ਤੇ ਕਥਿਤ ਰੂਪ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੇ ਵਿਰੁੱਧ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਹਾਲਾਂਕਿ, ਬਾਅਦ ‘ਚ ਬਬਲੀ ਨੇ ਕਿਸਾਨਾਂ ਦੇ ਵਿਰੁੱਧ ਉਚਿਤ ਸ਼ਬਦ ਕਹਿਣ ਲਈ ਮਾਫੀ ਮੰਗੀ ਸੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਅਤੇ ਖੇਤੀ ਉਪਜ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਲਾਗੂ ਨਹੀਂ ਹੋ ਜਾਂਦਾ।ਉਨਾਂ੍ਹ ਨੇ ਕਿਹਾ, ‘ਭਾਰਤ ਸਰਕਾਰ ਨੂੰ ਇਨਾਂ੍ਹ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਹੋਵੇਗਾ।
ਇਹ ਵੀ ਪੜੋ:ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੋਇਆ ਕੋਰੋਨਾ…
ਭਾਵੇਂ ਉਹ ਸਾਲ 2022 ‘ਚ ਲੈਣ ਜਾਂ 2023 ‘ਚ।ਸਾਲ 2024 ‘ਚ ਇਹ ਕਾਨੂੰਨ ਵਾਪਸ ਹੋ ਜਾਣਗੇ, ਇਹ ਨਿਸ਼ਚਿਤ ਹੈ।ਟਿਕੈਤ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ 2024 ਤੱਕ ਜਾਰੀ ਰਹੇਗਾ।ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਯੋਗਿੰਦਰ ਯਾਦਵ ਨੇ ਵੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।
ਇਹ ਵੀ ਪੜੋ:’ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜਿਆ ਅੰਮ੍ਰਿਤਸਰ ਦਰਬਾਰ ਸਾਹਿਬ LIVE, ਸ਼ਸਤਰ ਲੈ ਪਹੁੰਚੇ ਸਿੰਘ !