ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਆ ਗਏ ਹਨ।

ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਜਿਸ ਤੋਂ ਬਾਅਦ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਇੱਕ ਵਾਰ ਫਿਰ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ।
ਇਹ ਵੀ ਪੜ੍ਹੋ: IND vs NZ : ਨਿਊਜ਼ੀਲੈਂਡ ਨੇ ਭਾਰਤ ਨੂੰ ਹਰਾਇਆ, 2 ਵਿਕਟਾਂ ਦੇ ਨੁਕਸਾਨ ‘ਤੇ ਜਿੱਤੀ ਬਾਜ਼ੀ
ਦਰਅਸਲ, ਟਿਕੈਤ ਨੇ ਟਵੀਟ ਕਰਦਿਆਂ ਲਿਖਿਆ, “ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ। ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟ੍ਰੈਕਟਰਾਂ ਨਾਲ ਦਿੱਲੀ ਦੇ ਚਾਰੋਂ ਪਾਸੇ ਅੰਦੋਲਨ ਵਾਲੀਆਂ ਥਾਵਾਂ ‘ਤੇ ਪਹੁੰਚਣਗੇ ਤੇ ਪੱਕੀ ਕਿਲ੍ਹੇਬੰਦੀ ਦੇ ਨਾਲ ਅੰਦੋਲਨ ਤੇ ਅੰਦੋਲਨ ਵਾਲੀ ਥਾਂ ‘ਤੇ ਤੰਬੂਆਂ ਨੂੰ ਮਜ਼ਬੂਤ ਕਰੇਗਾ।”

ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ। ਟਿਕੈਤ ਨੇ ਕਿਹਾ ਸੀ ਕਿ ਸਰਕਾਰ ਨੂੰ 26 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂ ਅਸੀਂ ਆਪਣੇ ਟੈਂਟਾਂ ਦੀ ਮੁਰੰਮਤ ਵੀ ਕੰਮ ਕਰਵਾਵਾਂਗੇ। 6 ਮਹੀਨੇ ਦੀ ਹੋਰ ਤਿਆਰੀ ਕਰ ਕਰਾਂਗੇ, ਵਾਪਿਸ ਜਾ ਕੇ ਕੀ ਕਰਾਂਗੇ?
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
