rakesh tikait threatened suicide: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਲੇ ਕਾਨੂੰਨਾਂ ਦੇ ਰੱਦ ਨਾ ਹੋਣ ‘ਤੇ ਆਤਮ ਹੱਤਿਆ ਕਰ ਲੈਣ ਦੀ ਵੱਡੀ ਗੱਲ ਆਖੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਵੁਕ ਹੁੰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਮੈਂ ਆਤਮ ਹੱਤਿਆ ਕਰ ਲਵਾਂਗਾ।ਜੇਕਰ ਮੈਨੂੰ ਕੁਝ ਵੀ ਹੁੰਦਾ ਹੈ ਤਾਂ ਉਸਦਾ ਜ਼ਿੰਮੇਵਾਰ ਪ੍ਰਸ਼ਾਸਨ ਹੀ ਹੋਵੇਗਾ।ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ।
ਕਿਸਾਨਾਂ ਨੂੰ ਮਾਰਨ ਦੀਆਂ ਚਾਲਾਂ ਚੱਲੀਅ ਜਾ ਰਹੀਆਂ ਹਨ।ਕਿਸਾਨਾਂ ‘ਤੇ ਅੱਤਿਆਚਾਰ ਹੋ ਰਿਹਾ ਹੈ।ਗਾਜ਼ੀਪੁਰ ਬਾਰਡਰ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਗ੍ਰਿਫਤਾਰੀ ਦੇਣਾ ਚਾਹੁੰਦੇ ਸਨ ਪਰ ਬੀਜੇਪੀ ਦੇ ਵਿਧਾਇਕਾਂ ਨੇ ਸਾਡੇ ਲੋਕਾਂ ਨਾਲ ਕੁੱਟਮਾਰ ਕੀਤੀ ਹੈ।ਸਾਡੇ ਲੋਕਾਂ ਨੂੰ ਸੜਕਾਂ ‘ਤੇ ਮਾਰਨ ਦੀ ਪਲਾਨਿੰਗ ਹੈ।ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਅਸੀਂ ਇੱਥੋਂ ਨਹੀਂ ਜਾਵਾਂਗੇ, ਇੱਥੇ ਹੀ ਡਟੇ ਰਹਾਂਗੇ।
ਲਾਲ ਕਿਲ੍ਹੇ ਦੀ ਘਟਨਾ ‘ਤੇ ਭੜਕੇ ਲੋਕ, ਤਿਰੰਗੇ ਦਾ ਅਪਮਾਨ ਕਹੀ ਕੇ ਦੇਖੋ ਕਿਸ ਨੂੰ ਪਾ ਰਹੇ ਲਾਹਣਤਾਂ…