ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਆਗੂ ਰਾਕੇਸ਼ ਨੇ ਅੱਜ ਇੱਕ ਵਾਰ ਫਿਰ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਦਰਵਾਜ਼ੇ ਬੰਦ ਕਰ ਰੱਖੇ ਹਨ ਅਤੇ ਲੋਕਾਂ ਦੇ ਦਰਵਾਜ਼ੇ ਵੀ ਸਰਕਾਰ ਨੇ ਬੰਦ ਕਰ ਰੱਖੇ ਹਨ, ਅਸੀਂ ਕੋਈ ਦਰਵਾਜ਼ਾ ਬੰਦ ਨਹੀਂ ਕੀਤਾ । ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ ਟਿਕੈਤ ਨੇ ਕਿਹਾ ਕਿ ਇਸ ਵਾਰ ਦੀਵਾਲੀ ਵੀ ਇੱਥੇ ਮਨਾਈ ਜਾਵੇਗੀ ਤੇ ਦੀਵੇ ਵੀ ਇੱਥੇ ਹੀ ਜਗਾਏ ਜਾਣਗੇ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ।
ਇਹ ਵੀ ਪੜ੍ਹੋ: T20 World Cup ਵਿਚਾਲੇ ਹੀ ਅਫਗਾਨਿਸਤਾਨ ਦੇ ਇਸ ਖਿਡਾਰੀ ਨੇ ਲਿਆ ਸੰਨਿਆਸ
ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਬੈਰੀਕੇਡ ਹਟਾਏ ਜਾਣ ਅਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਜਾਰੀ ਟਕਰਾਅ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਇਹ ਚੇਤਾਵਨੀ ਦਿੱਤੀ ਹੈ। ਟਿਕੈਤ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਤਾਂ ਅਸੀਂ ਸਰਕਾਰੀ ਦਫਤਰਾਂ ਨੂੰ ਅਨਾਜ ਮੰਡੀ ਬਣਾ ਦਿਆਂਗੇ ।
ਟਿਕੈਤ ਨੇ ਅੱਗੇ ਕਿਹਾ ਕਿ ਸਰਕਾਰ ਨੂੰ 26 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂ ਅਸੀਂ ਆਪਣੇ ਟੈਂਟਾਂ ਦੀ ਮੁਰੰਮਤ ਵੀ ਕੰਮ ਕਰਵਾਵਾਂਗੇ। 6 ਮਹੀਨੇ ਦੀ ਹੋਰ ਤਿਆਰੀ ਕਰ ਕਰਾਂਗੇ, ਵਾਪਿਸ ਜਾ ਕੇ ਕੀ ਕਰਾਂਗੇ?” ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਮੁਰਦਾ ਹਨ, ਜਦੋਂ ਤੱਕ ਉਹ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਹੁੰਦਾ, ਉਦੋਂ ਤੱਕ ਵਾਪਸ ਕਿਸ ਤਰ੍ਹਾਂ ਜਾਵਾਂਗੇ।
ਇਹ ਵੀ ਪੜ੍ਹੋ: CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ
ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਵੀਰਵਾਰ ਰਾਤ ਤੋਂ ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ, ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਗੌਰਤਲਬ ਹੈ ਕਿ ਨਵੰਬਰ ਮਹੀਨੇ ਦੇ ਅੰਤ ਵਿੱਚ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: