ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਮਗਰੋਂ ਕਿਸਾਨਾਂ ਵੱਲੋਂ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਪਰਤ ਗਏ ਹਨ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਹਾਲੇ ਖ਼ਤਮ ਨਹੀਂ ਹੋਇਆ ਹੈ, 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ, ਜਿਸ ਵਿੱਚ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ ।
ਟਿਕੈਤ ਨੇ ਦੋਸ਼ ਲਗਾਉਂਦੇ ਹੋਏ ਕਿਹਾ ਸਰਕਾਰ ਦਾ ਧਿਆਨ ਕਿਸਾਨਾਂ ਦੀ ਜ਼ਮੀਨ ‘ਤੇ ਹੈ, ਇਸ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੈ । ਸਰਕਾਰ ਦਾ ਅਗਲਾ ਵਾਰ ਉਨ੍ਹਾਂ ਭੂਮੀਹੀਣ ਕਿਸਾਨਾਂ ‘ਤੇ ਹੈ, ਜੋ ਪਸ਼ੂ ਪਾਲ ਕੇ, ਦੁੱਧ ਵੇਚ ਕੇ ਗੁਜਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ’ ਕੱਢਿਆ ਜਾਵੇਗਾ ।
ਇਹ ਵੀ ਪੜ੍ਹੋ: ਪੰਜਾਬ ਚੋਣਾਂ: ‘ਆਪ’ ਨੇ 7ਵੀਂ ਲਿਸਟ ‘ਚ ਜਲੰਧਰ ਕੈਂਟ ਸਣੇ 5 ਸੀਟਾਂ ਤੋਂ ਉਮੀਦਵਾਰ ਐਲਾਨੇ
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਜਦੋਂ-ਜਦੋਂ ਕਿਹਾ ਖਾਪਾਂ ਨੇ ਮਜ਼ਬੂਤੀ ਨਾਲ ਸਾਥ ਦਿੱਤਾ। ਟਿਕੈਤ ਆਜ਼ਾਦ ਵਿਧਾਇਕ ਫੌਗਾਟ ਖਾਪ 40 ਦੇ ਪ੍ਰਧਾਨ ਸੋਮਵੀਰ ਸਾਂਗਵਾਨ ਵੱਲੋਂ ਆਯੋਜਿਤ ਸਰਵ ਖਾਪ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ । ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਦੀ ਨੀਅਤ ਠੀਕ ਨਹੀਂ ਹੈ। ਹਾਲੇ ਪੂਰੀ ਤਰ੍ਹਾਂ ਮੁਕੱਦਮੇ ਵਾਪਸ ਨਹੀਂ ਹੋਏ ਹਨ। 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ, ਜਿਸ ਵਿੱਚ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਅੰਦੋਲਨ ਦੀ ਬਦੌਲਤ ਹੀ ਜ਼ਮੀਨ ਅਤੇ ਪਿੰਡ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹਰ ਵਿਭਾਗ ਦਾ ਨਿੱਜੀਕਰਨ ਕਰ ਕੇ ਬੇਰੁਜ਼ਗਾਰਾਂ ਦੀ ਫ਼ੌਜ ਖੜ੍ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰ ਮੁੱਦੇ ਨੂੰ ਲੈ ਕੇ ਗੰਭੀਰ ਹੈ ਅਤੇ ਹੁਣ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ ।
ਵੀਡੀਓ ਲਈ ਕਲਿੱਕ ਕਰੋ -: