Rakesh Tikait welcomed court decision: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਨੂੰ ਦਬਾਉਣ ਲਈ ਦੇਸ਼ਧ੍ਰੋਹ ਦੇ ਕਾਨੂੰਨ ਦੀ ਨਹੀਂ ਕੀਤੀ ਜਾ ਸਕਦੀ । ਟਿਕੈਤ ਨੇ ਕਿਹਾ ਕਿ ਦੇਸ਼ਧ੍ਰੋਹ ਦੇ ਕਾਨੂੰਨ ‘ਤੇ ਅਦਾਲਤ ਵੱਲੋਂ ਸੁਣਾਇਆ ਗਿਆ ਫੈਸਲਾ ਬਿਲਕੁਲ ਠੀਕ ਹੈ ਅਤੇ ਮੈਂ ਉਸ ਦਾ ਸਵਾਗਤ ਕਰਦਾ ਹਾਂ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਵਿਰੋਧ ਨੂੰ ਲੈ ਕੇ ਫੇਸਬੁੱਕ ’ਤੇ ਫਰਜ਼ੀ ਵੀਡੀਓ ਪੋਸਟ ਕਰਨ ਦੇ ਦੋਸ਼ੀ ਇੱਕ ਸ਼ਖਸ ਨੂੰ ਜ਼ਮਾਨਤ ਦਿੰਦੇ ਹੋਏ ਦਿੱਲੀ ਦੀ ਇੱਕ ਅਦਾਲਤ ਨੇ ਕਿਹਾ ਕਿ ਦੇਸ਼ਧ੍ਰੋਹ ਦੇ ਕਾਨੂੰਨ ਨੂੰ ਸ਼ਰਾਰਤੀ ਅਨਸਰਾਂ ਨੂੰ ਨਕੇਲ ਕਸਣ ਦੇ ਨਾਮ ‘ਤੇ ਅਸ਼ਾਂਤ ਲੋਕਾਂ ਨੂੰ ਸ਼ਾਂਤ ਨਹੀਂ ਕੀਤਾ ਜਾ ਸਕਦਾ।
ਇਸ ਸਬੰਧੀ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਕਿਹਾ ਕਿ ਜੇਕਰ ਅਵਿਵਸਥਾ ਪੈਦਾ ਕਰਨ, ਜਨਤਕ ਸ਼ਾਂਤੀ ਭੰਗ ਕਰਨ ਜਾਂ ਹਿੰਸਾ ਫੈਲਾਉਣ ਲਈ ਉਕਸਾਵੇ ਦਾ ਸਹਾਰਾ ਨਹੀਂ ਲਿਆ ਗਿਆ ਹੈ ਤਾਂ ਦੇਸ਼ਧ੍ਰੋਹ ਦਾ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਟਿਕੈਤ ਨੇ ਕਿਹਾ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਬੰਦੂਕਾਂ ਵਰਤੀਆਂ ਜਾ ਰਹੀਆਂ ਹਨ। ਕਿਸਾਨਾਂ ਦਾ ਅੰਦੋਲਨ ਇੱਕ ਵਿਚਾਰਧਾਰਕ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸਾਨਾਂ ਦੇ ਹੱਕਾਂ ਲਈ ਹੈ, ਅਸੀਂ ਬਾਰਡਰਾਂ ’ਤੇ ਆਪਣੇ ਹੱਕਾਂ ਲਈ ਡਟੇ ਹਾਂ ਅਤੇ ਉਦੋਂ ਤੱਕ ਡਟੇ ਰਹਾਂਗੇ ਜਦੋਂ ਤੱਕ ਸਾਨੂੰ ਸਾਡੇ ਹੱਕ ਨਹੀਂ ਮਿਲ ਜਾਂਦੇ। ਉਨ੍ਹਾਂ ਕਿਹਾ ਕਿ ਜਿਹੜੇ ਸੰਘਰਸ਼ ਕਿਸੇ ਉਦੇਸ਼ ਨਾਲ ਸ਼ੁਰੂ ਹੁੰਦੇ ਹਨ, ਉਨ੍ਹਾਂ ਨੂੰ ਬੰਦੂਕਾਂ ਦਿਖਾ ਕੇ ਸੁੱਟਿਆ ਨਹੀਂ ਜਾ ਸਕਦਾ।
ਇਹ ਵੀ ਦੇਖੋ: ਸਿੰਘੂ ਬਾਰਡਰ ‘ਤੇ ਦਿੱਲੀ ਪੁਲਿਸ ਫਿਰ ਐਕਸ਼ਨ ‘ਚ, ਕਿਉਂ ਲੱਗ ਰਹੀਆਂ ਮੁੜ ਕੰਡਿਆਲੀਆਂ ਤਾਰਾਂ, ਦੇਖੋ ਹਲਾਤ