Rakesh Tikaits convoy attacked : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 128 ਵਾਂ ਦਿਨ ਹੈ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਰ ਇਸ ਦੌਰਾਨ ਹੁਣ ਇੱਕ ਵੱਡੀ ਖਬਰ ਰਾਜਸਥਾਨ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਦਾ ਦੌਰਾ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਹੈ।
ਟਿਕੈਤ ਨੇ ਇਸ ਹਮਲੇ ਲਈ ਭਾਜਪਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ‘ਤੇ ਭਾਜਪਾ ਦੇ ਗੁੰਡਿਆਂ ਨੇ ਹਮਲਾ ਕੀਤਾ ਹੈ। ਰਾਕੇਸ਼ ਟਿਕੈਤ ਨੇ ਹਮਲੇ ਬਾਰੇ ਟਵਿੱਟਰ ‘ਤੇ ਇੱਕ ਵੀਡੀਓ ਪੋਸਟ ਕੀਤੀ ਅਤੇ ਕਿਹਾ ਕਿ ਰਾਜਸਥਾਨ ਦੇ ਅਲਵਰ ਜ਼ਿਲੇ ਵਿੱਚ ਤਤਾਰਪੁਰ ਚੌਰਾਹੇ, ਬਨਸੂਰ ਰੋਡ ‘ਤੇ ਭਾਜਪਾ ਦੇ ਗੁੰਡਿਆਂ ਵਲੋਂ ਹਮਲਾ ਕੀਤਾ ਗਿਆ ਲੋਕਤੰਤਰ ਦੇ ਕਤਲ ਦੀਆਂ ਤਸਵੀਰਾਂ।
ਇਹ ਵੀ ਦੇਖੋ : ਰਾਕੇਸ਼ ਟਿਕੈਤ ‘ਤੇ ਜਾਨਲੇਵਾ ਹਮਲਾ ? ਗੱਡੀ ‘ਤੇ ਚਲਾਈਆਂ ਗੋਲੀਆਂ, ਭਾਜਪਾ ‘ਤੇ ਹਮਲੇ ਦੇ ਇਲਜ਼ਾਮ