ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਤਬੀਅਤ ਵਿਗੜ ਗਈ ਹੈ । ਪੇਟ ਵਿੱਚ ਦਰਦ ਹੋਣ ਕਾਰਨ ਰਾਮ ਰਹੀਮ ਨੂੰ IGI ਰੋਹਤਕ ਲਿਆਂਦਾ ਗਿਆ ।
ਰਾਮ ਰਹੀਮ ਨੂੰ ਅੱਜ ਸਵੇਰੇ 7 ਵਜੇ ਦੇ ਕਰੀਬ ਸਖਤ ਸੁਰੱਖਿਆ ਹੇਠ ਜੇਲ੍ਹ ਤੋਂ PGI ਲਿਆਂਦਾ ਗਿਆ । ਉਸ ਨੂੰ ਦੂਜੀ ਵਾਰ ਪੀਜੀਆਈ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮਿਲੀ ਹੈ ਅਨੁਸਾਰ ਜਿਸ ਵਾਰਡ ਵਿੱਚ ਬਾਬਾ ਰਾਮ ਰਹੀਮ ਨੂੰ ਰੱਖਿਆ ਗਿਆ ਹੈ, ਉੱਥੇ ਸੁਰੱਖਿਆ ਦੇ ਵਾਧੂ ਪ੍ਰਬੰਧ ਕੀਤੇ ਗਏ ਹਨ । ਹੁਣ ਜਦੋਂ ਤੱਕ ਰਾਮ ਰਹੀਮ ਦਾ ਇਲਾਜ PGI ਵਿੱਚ ਕੀਤਾ ਜਾਵੇਗਾ,ਉੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਕੋਰੋਨਾ ਦੇ ਖਦਸ਼ੇ ਕਾਰਨ ਭਾਰੀ ਸੁਰੱਖਿਆ ਦੇ ਵਿਚਕਾਰ ਰੋਹਤਕ PGI ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਮ ਰਹੀਮ ਨੂੰ PGI ਲਿਆਉਣ ਤੋਂ ਪਹਿਲਾਂ ਪੁਲਿਸ ਫੋਰਸ ਸੁਨਾਰੀਆ ਜੇਲ੍ਹ ਤੋਂ PGI ਤੱਕ ਚੱਪੇ-ਚੱਪੇ ‘ਤੇ ਤਾਇਨਾਤ ਕੀਤੀ ਗਈ ਸੀ ।
ਦੱਸ ਦੇਈਏ ਕਿ ਰਾਮ ਰਹੀਮ ਪਹਿਲਾਂ ਤੋਂ ਹੀ ਸ਼ੂਗਰ ਅਤੇ BP ਦੇ ਮਰੀਜ਼ ਹਨ । ਅਜਿਹੀ ਸਥਿਤੀ ਵਿੱਚ ਜਦੋਂ ਉਸਦੇ ਵੱਲੋਂ ਘਬਰਾਹਟ ਦੀ ਸ਼ਿਕਾਇਤ ਕੀਤੀ ਗਈ ਤਾਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ PGI ਵਿੱਚ ਦਾਖਲ ਕਰਵਾਉਣ ਦਾ ਫੈਸਲਾ ਕੀਤਾ ।