ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੈਡੀਕਲ ਜਾਂਚ ਲਈ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ । ਉਸਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ ।
ਰਾਮ ਰਹੀਮ ਨੇ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਮ ਵਿੱਚ ਦਾਖਲ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਪੀਜੀਆਈ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਮੇਦਾਂਤ ਲਿਆਂਦਾ ਗਿਆ ਸੀ।
ਦਰਅਸਲ, 3 ਜੂਨ ਨੂੰ ਖਬਰ ਸਾਹਮਣੇ ਆਈ ਸੀ ਕਿ ਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜ ਗਈ ਹੈ । ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ ਹੈ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਮ ਰਹੀਮ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ । ਰਾਮ ਰਹੀਮ ਨੂੰ ਵੀਰਵਾਰ ਸਵੇਰੇ ਕਰੀਬ ਸੱਤ ਵਜੇ ਸਖਤ ਸੁਰੱਖਿਆ ਦੇ ਵਿਚਕਾਰ ਜੇਲ੍ਹ ਤੋਂ ਪੀਜੀਆਈ ਲਿਆਂਦਾ ਗਿਆ ਸੀ ।
ਜੇ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੇ ਇਸ ਵਾਰ ਕੋਵਿਡ ਜਾਂਚ ਕਰਵਾਉਣ ਲਈ ਸਹਿਮਤੀ ਦਿੱਤੀ ਸੀ । ਪਿਛਲੀ ਵਾਰ ਉਸਨੇ ਕੋਵਿਡ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਕੋਰੋਨਾ ਦੇ ਡਰ ਕਾਰਨ ਭਾਰੀ ਸੁਰੱਖਿਆ ਦੇ ਵਿਚਕਾਰ ਰੋਹਤਕ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਮ ਰਹੀਮ ਨੂੰ ਪੀਜੀਆਈ ਲਿਆਉਣ ਤੋਂ ਪਹਿਲਾਂ ਪੁਲਿਸ ਫੋਰਸ ਸੁਨਾਰੀਆ ਜੇਲ੍ਹ ਤੋਂ ਪੀਜੀਆਈ ਵਿੱਚ ਤਾਇਨਾਤ ਕੀਤੀ ਗਈ ਸੀ।