ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਤਬੀਅਤ ਅਚਾਨਕ ਵਿਗੜ ਗਈ ਹੈ । ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਕੀਤੇ ਜਾਣ ਵਾਲੇ ਐਲਾਨ ਵੀ ਮੁਲਤਵੀ ਹੋ ਸਕਦੇ ਹਨ ।
ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕੋਰੋਨਾ ਵਾਇਰਸ ਕਾਰਨ ਹੋਈਆਂ ਮੁਸ਼ਕਲਾਂ ਦੇ ਕਾਰਨ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ ‘ਚ ਹੁਣ ਘਰ ਬੈਠੇ ਮਿਲੇਗੀ ਸ਼ਰਾਬ, ਕੇਜਰੀਵਾਲ ਸਰਕਾਰ ਨੇ ਹੋਮ ਡਿਲੀਵਰੀ ਦੀ ਦਿੱਤੀ ਇਜਾਜ਼ਤ
ਦੱਸ ਦਈਏ ਕਿ ਸਿੱਖਿਆ ਮੰਤਰੀ ਨਿਸ਼ਾਂਕ ਨੇ 21 ਅਪ੍ਰੈਲ ਨੂੰ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਉਹ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ । ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਮੇਰੇ ਸੰਪਰਕ ਵਿੱਚ ਆਏ ਲੋਕ ਆਪਣਾ ਟੈਸਟ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰਾਲੇ ਦਾ ਕੰਮਕਾਜ ਆਮ ਵਾਂਗ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ CBSE 12ਵੀਂ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਅੱਜ ਫ਼ੈਸਲਾ ਹੋਣਾ ਸੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਇਸ ‘ਤੇ ਲਏ ਗਏ ਫੈਸਲੇ ਬਾਰੇ ਜਾਣਕਾਰੀ ਦੇਣ ਵਾਲੇ ਸਨ। ਐਲਾਨ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸਦੀ ਜਾਣਕਾਰੀ ਦੇਣੀ ਸੀ।