ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।
ਜਿਸ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਮਹੀਨੇ ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਮਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਦੌਰਾਨ ਹੁਣ ਵਿਰੋਧੀ ਪਾਰਟੀਆਂ ਵੀ ਮੋਦੀ ਸਰਕਾਰ ਨੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਤਿੱਖੇ ਨਿਸ਼ਾਨੇ ਸਾਧਦਿਆਂ ਭਾਜਪਾ ਨੂੰ “ਭਾਰਤੀ ਜਨਲੂਟ ਪਾਰਟੀ” ਦੱਸਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ : ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.27 ਲੱਖ ਨਵੇਂ ਕੇਸ, 2,795 ਮਰੀਜ਼ਾਂ ਨੇ ਤੋੜਿਆ ਦਮ
ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ ਕਿ, “ਪਿਛਲੇ 13 ਮਹੀਨਿਆਂ ਵਿੱਚ, ਪੈਟਰੋਲ ਦੀ ਕੀਮਤ ਵਿੱਚ 24.90 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ਵਿੱਚ 23.09 ਰੁਪਏ ਦਾ ਵਾਧਾ ਕੀਤਾ ਗਿਆ ਹੈ। ਭਾਜਪਾ ‘ਤੇ ਵਰ੍ਹਦਿਆਂ ਸੁਰਜੇਵਾਲਾ ਨੇ ਬੀਜੇਪੀ ਨੂੰ “ਭਾਰਤੀ ਜਨਲੂਟ ਪਾਰਟੀ” ਦੱਸਿਆ ਹੈ। ਰਣਦੀਪ ਸੁਰਜੇਵਾਲਾ ਨੇ ਆਪਣੇ ਟਵੀਟ ਵਿੱਚ ਅੱਗੇ ਕਿਹਾ ਕਿ, “ਮਹਾਂਮਾਰੀ ਦੀ ਮਾਰ ‘ਚ ਸਰਕਾਰ ਵੀ ਮੁਨਾਫ਼ਾਖ਼ੋਰ ਹੈ।” ਮਈ ਮਹੀਨੇ ਵਿੱਚ ਹੁਣ ਤੱਕ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ 16 ਵਾਰ ਵਾਧਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਈ ਦੇ ਆਖਰੀ ਦਿਨ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਸੀ। ਸੋਮਵਾਰ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 25 ਅਤੇ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਇਹ ਵੀ ਦੇਖੋ : ਰਸਤੇ ‘ਚ ਘੇਰ-ਘੇਰ ਕੇ ਲਗਵਾਈ ਜਾ ਰਹੀ ਲੋਕਾਂ ਦੇ ਕੋਰੋਨਾ ਵੈਕਸੀਨ, ਗੱਡੀ ‘ਚੋਂ ਲੋਕਾਂ ਨੇ ਮਾਰੀਆਂ ਛਾਲਾਂ,ਵੀਡੀਓ ਵਾਇਰਲ