ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆਕਾਂਡ ਵਿੱਚ ਸਜ਼ਾ ਸੁਣਾਈ ਜਾਵੇਗੀ। ਇਸਦੇ ਲਈ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਰੂਮ ਨਾਲ ਜੁੜ ਚੁੱਕਿਆ ਹੈ। ਹੁਣ ਤੋਂ ਕੁਝ ਸਮੇਂ ਬਾਅਦ ਰਾਮ ਰਹੀਮ ਦੀ ਸਜ਼ਾ ‘ਤੇ ਫੈਸਲਾ ਸੁਣਾ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਹੋਰ ਦੋਸ਼ੀਆਂ ਕ੍ਰਿਸ਼ਨ ਲਾਲ, ਅਵਤਾਰ, ਸਬਦਿਲ ਤੇ ਜਸਬੀਰ ਅਦਾਲਤ ਵਿੱਚ ਪੇਸ਼ ਹੋਏ ਹਨ। ਪੰਚਕੁਲਾ ਸਥਿਤ CBI ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ।
ਇਹ ਵੀ ਪੜ੍ਹੋ: ਲੋਕਾਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਮੌਕੇ ‘ਤੇ ਨਿਪਟਾਰਾ, CM ਚੰਨੀ ਨੇ ਲਿਆ ਇਹ ਵੱਡਾ ਫੈਸਲਾ
ਇਸ ਮਾਮਲੇ ਵਿੱਚ ਫੈਸਲਾ ਜਸਟਿਸ ਸੁਸ਼ੀਲ ਗਰਗ ਵੱਲੋਂ ਸੁਣਾਇਆ ਜਾਵੇਗਾ । ਇਸ ਤੋਂ ਪਹਿਲਾਂ ਸੁਣਵਾਈ ਦੁਪਹਿਰ ਬਾਅਦ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਦੇ ਮੱਦੇਨਜ਼ਰ ਪੰਚਕੁਲਾ ਵਿੱਚ ਧਾਰਾ 144 ਲਾਗੁ ਕੀਤੀ ਗਈ ਹੈ।
ਇਸ ਸਬੰਧੀ ਪੰਚਕੁਲਾ ਦੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸਜ਼ਾ ਸੁਣਾਏ ਦੇ ਚਲਦਿਆਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ, ਜ਼ਿਲ੍ਹੇ ਵਿੱਚ ਤਣਾਅ ਪੈਦਾ ਕਰਨ, ਸ਼ਾਂਤੀ ਭੰਗ ਕਰਨ ਜਾਂ ਤੋੜ-ਫੋੜ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ।