Ravi Shankar Prasad on farmers protest: ਖੇਤੀਬਾੜੀ ਕਾਨੂੰਨਾਂ ਖਿਲਾਫ ਅੱਜ ਭਾਰਤ ਬੰਦ ਹੈ । ਦਿੱਲੀ ਤੋਂ ਲੈ ਕੇ ਬੰਗਾਲ ਅਤੇ ਯੂਪੀ ਤੋਂ ਕਰਨਾਟਕ ਤੱਕ ਭਾਰਤ ਬੰਦ ਦਾ ਅਸਰ ਦਿਖਾਈ ਦੇ ਰਿਹਾ ਹੈ । ਕਈ ਰਾਜਨੀਤਿਕ ਪਾਰਟੀਆਂ ਇਸ ਬੰਦ ਦੇ ਸਮਰਥਨ ਵਿੱਚ ਹਨ ਅਤੇ ਸੜਕਾਂ ‘ਤੇ ਉਤਰ ਗਈਆਂ ਹਨ । ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਹੈ।
ਉੱਥੇ ਹੀ ਦੂਜੇ ਪਾਸੇ ਭਾਰਤ ਬੰਦ ਦਾ ਅਸਰ ਹੁਣ ਦੇਸ਼ ਦੇ ਕਈ ਰਾਜਾਂ ਵਿੱਚ ਦਿਖਾਈ ਦੇ ਰਿਹਾ ਹੈ। ਰਾਜਸਥਾਨ ਦੇ ਜੈਪੁਰ ਵਿੱਚ ਇਸ ਦੌਰਾਨ ਭਾਜਪਾ ਅਤੇ ਕਾਂਗਰਸੀ ਵਰਕਰ ਇੱਕ-ਦੂਜੇ ਦੇ ਸਾਹਮਣੇ ਆਏ । ਜੈਪੁਰ ਦੇ ਭਾਜਪਾ ਦਫ਼ਤਰ ਦੇ ਬਾਹਰ ਭਾਜਪਾ-ਕਾਂਗਰਸ ਵਰਕਰਾਂ ਵਿੱਚ ਪੱਥਰਬਾਜ਼ੀ ਹੋ ਗਈ । ਦਿੱਲੀ ਦੇ ਗਾਜੀਪੁਰ ਬਾਰਡਰ ‘ਤੇ ਹੁਣ ਮਹਿਲਾ ਕਿਸਾਨਾਂ ਨੇ ਮੋਰਚਾ ਸੰਭਾਲ ਲਿਆ ਹੈ । ਭਾਰਤੀ ਕਿਸਾਨ ਯੂਨੀਅਨ ਦੀ ਸਟੇਟ ਮਹਿਲਾ ਵਿੰਗ ਨੇ ਇੱਥੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਤਿੰਨੋਂ ਕਾਨੂੰਨ ਵਾਪਸ ਲੈਣੇ ਪੈਣਗੇ।
ਇਸੇ ਵਿਚਾਲੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਮੇਰੀ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਖਤਮ ਕਰ ਦਿਨ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਦੀ ਮੰਗ ਗਲਤ ਹੈ। ਪ੍ਰਸਾਦ ਨੇ ਕਿਹਾ ਕਿ ਰਾਜਨੀਤਿਕ ਦਲ ਕਿਸਾਨਾਂ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਤੇ MSP ਦੋਨੋਂ ਜਾਰੀ ਰਹਿਣਗੇ।
ਦੱਸ ਦੇਈਏ ਕਿ ਕਿਸਾਨਾਂ ਦੇ ਭਾਰਤ ਬੰਦ ਦੇ ਮੱਦੇਨਜ਼ਰ ਵੱਖ-ਵੱਖ ਰਾਜਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਬਿਹਾਰ ਵਿੱਚ ਸਖਤ ਸੁਰੱਖਿਆ ਹੈ ਅਤੇ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਦਿੱਲੀ ਦੀ ਸਿੰਘੂ ਸਰਹੱਦ ‘ਤੇ ਬੰਦ ਨੂੰ ਵੇਖਦੇ ਹੋਏ ਪੁਲਿਸ ਤਾਇਨਾਤ ਹੈ।
ਇਹ ਵੀ ਦੇਖੋ: 13ਵੇਂ ਦਿਨ ਟੁੱਟੇ ਦਿੱਲੀ ਬਾਰਡਰ ‘ਤੇ ਇਕੱਠੇ ਦੇ ਰਿਕਾਰਡ, ਸਟੇਜ਼ ਤੋਂ ਸੁਣੋ ਜੋਸ਼ੀਲੇ ਭਾਸ਼ਣ…