Reach to red fort : ਟਰੈਕਟਰ ਰੈਲੀ : ਦਿੱਲੀ ਵਿੱਚ ਕਿਸਾਨਾਂ ਦੀ ਰੈਲੀ ਕਾਰਨ ਸਥਿਤੀ ਅਸਥਿਰ ਹੋ ਗਈ ਹੈ। ਟਰੈਕਟਰ ਰੈਲੀ ਲਈ ਕੇਂਦਰੀ ਦਿੱਲੀ ਵਿੱਚ ਦਾਖਲ ਹੋਏ ਕਿਸਾਨ ਲਾਲ ਕਿਲ੍ਹੇ ਪਹੁੰਚ ਗਏ ਹਨ ਅਤੇ ਇੱਥੇ ਕੁੱਝ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਨਿਸ਼ਾਨ ਸਾਹਿਬ ਲਹਿਰਾਉਂਦੇ ਵੇਖਿਆ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤੇ ਪਹੁੰਚ ਗਏ ਹਨ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਮੌਜੂਦ ਹਨ। ਜਾਣਕਾਰੀ ਦੇ ਅਨੁਸਾਰ ਨੇ ਇੱਥੇ ਕਿਲ੍ਹੇ ਦੇ ਬਿਲਕੁਲ ਨੇੜੇ, ਪੌੜੀਆਂ ਦੇ ਨੇੜੇ ਇੱਕ ਛੋਟੇ ਜਿਹੇ ਪੋਲ ‘ਤੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ।
ਹਾਲਾਂਕਿ ਨੌਜਵਾਨਾਂ ਵਲੋਂ ਇੱਥੇ ਲਾਲ ਕਿਲ੍ਹੇ ਦੇ ਤਿਰੰਗੇ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ, ਬਲਕਿ ਨਿਸ਼ਾਨ ਸਾਹਿਬ ਨੂੰ ਕਿਸੇ ਹੋਰ ਪੋਲ ‘ਤੇ ਲਹਿਰਾਇਆ ਗਿਆ ਹੈ। ਇਸ ਤੋਂ ਪਹਿਲਾ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਬੈਰੀਕੇਡ ਤੋੜ ਦਿਤੇ ਗਏ ਸਨ, ਜਿਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ ਸੀ। ਇਸੇ ਦੌਰਾਨ ਇੱਕ ਅਜਿਹੀ ਹੀ ਤਸਵੀਰ ਸਾਹਮਣੇ ਆਈ ਸੀ ਜਦੋਂ ਟਰੈਕਟਰ ਪਰੇਡ ਵਿੱਚ ਇੱਕ ਐਂਬੂਲੈਂਸ ਫਸ ਗਈ ਸੀ। ਜਿਸ ਤੋਂ ਬਾਅਦ ਇਸ ਸਮੇਂ ਦੌਰਾਨ, ਕਿਸਾਨ ਸਹਾਇਤਾ ਲਈ ਅੱਗੇ ਆਏ ਅਤੇ ਐਂਬੂਲੈਂਸ ਲਈ ਰਸਤਾ ਬਣਾਇਆ ਅਤੇ ਐਂਬੂਲੈਂਸ ਨੂੰ ਜਲਦੀ ਤੋਂ ਜਲਦੀ ਬਾਹਰ ਕੱਢ ਦਿੱਤਾ ਗਿਆ।