ਤਾਮਿਲਨਾਡੂ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਅਸਥੀਆਂ ਹਰਿਦੁਆਰ ‘ਚ ਗੰਗਾ ਵਿੱਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਰਾਵਤ ਦੀਆਂ ਦੋਵੇਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਮੌਜੂਦ ਸਨ।
ਸੀਡੀਐੱਸ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦਾ ਸ਼ੁੱਕਰਵਾਰ ਨੂੰ ਦਿੱਲੀ ਛਾਉਣੀ ਦੇ ਬਰਾਰ ਸਕੁਏਅਰ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਚੀਫ਼ ਜਸਟਿਸ ਆਫ਼ ਇੰਡੀਆ ਐਨਵੀ ਰਮਨਾ, ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ ਕਈ ਉੱਘੇ ਆਗੂ ਸ਼ਾਮਲ ਹੋਏ।
ਧਿਆਨ ਯੋਗ ਹੈ ਕਿ ਬੁੱਧਵਾਰ ਨੂੰ ਤਾਮਿਲਨਾਡੂ ਦੇ ਕੁਨੂਰ ਦੇ ਕੋਲ ਇੱਕ Mi17 V5 ਹੈਲੀਕਾਪਟਰ ਦੇ ਕਰੈਸ਼ ਹੋਣ ਨਾਲ ਜਨਰਲ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਫੌਜੀ ਜਵਾਨਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਕਿਹਾ ਸੀ ਕਿ ਤਾਮਿਲਨਾਡੂ ‘ਚ ਹੋਏ ਹੈਲੀਕਾਪਟਰ ਹਾਦਸੇ ਦੀ ਜਾਂਚ ਕਰਵਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: