ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਵਾਲੀਆਂ ਝਾਕੀਆਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ । ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ ਵਿੱਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਜਿਸ ਬਾਰੇ ਹੁਣ ਹੁਣ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ ।
ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ । ਮੰਤਰਾਲੇ ਦੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀਆਂ ਝਾਕੀਆਂ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਕੀ ਨੂੰ ਸ਼ਾਮਿਲ ਕਰਨ ਦੀ ਬੇਨਤੀ ਕੀਤੀ ਹੈ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਕੀਆਂ ਹੀ ਸ਼ਾਮਿਲ ਕੀਤੀਆਂ ਜਾ ਸਕਦੀਆਂ ਹਨ।
ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਦੇ ਪਹਿਲੇ ਤਿੰਨ ਦੌਰ ਵਿੱਚ ਪੰਜਾਬ ਦੀ ਝਾਕੀ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਗਿਆ ਸੀ । ਤੀਜੇ ਦੌਰ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੀ ਝਾਕੀ ‘ਤੇ ਵਿਚਾਰ ਨਹੀਂ ਕੀਤਾ ਗਿਆ, ਕਿਉਂਕਿ ਝਾਂਕੀ ਨਿਰਧਾਰਿਤ ਥੀਮ ਦੇ ਮੁਤਾਬਕ ਨਹੀਂ ਸੀ। ਉਥੇ ਹੀ ਰੱਖਿਆ ਮੰਤਰਾਲੇ ਨੇ ਸਾਫ ਕੀਤਾ ਕਿ ਇਸ ਵਿੱਚ ਕਿਸੇ ਤਰ੍ਹਾਂ ਦਾ ਕੋਈ ਭੇਦਭਾਵ ਨਹੀਂ ਕੀਤਾ ਗਿਆ। ਵਿਭਾਗ ਦਾ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਦੀ ਝਾਕੀ ਨੂੰ ਪਰੇਡ ਵਿੱਚ ਸ਼ਾਮਿਲ ਨਾ ਕਰਨ ‘ਤੇ ਭੇਦਭਾਵ ਦੇ ਇਲਜ਼ਾਮ ਲੱਗ ਰਹੇ ਹਨ। ਜਿਸ ਕਾਰਨ ਇਸ ਮੁੱਦੇ ‘ਤੇ ਰਾਜਨੀਤੀ ਗਰਮਾਈ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”