Republic day tractor march : ਦੇਸ਼ ਗਣਤੰਤਰ ਦਿਵਸ ਪਰੇਡ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੇ ਨਾਲ ਹੀ, ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਪਣਾ ਦਰਦ ਜ਼ਾਹਿਰ ਕਰਨ ਲਈ ਇਸ ਦਿਨ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਟਰੈਕਟਰ ਪਰੇਡ ਲਈ ਮੁਹਿੰਮ ਵੀ ਆਰੰਭ ਕਰ ਦਿੱਤੀ ਹੈ। ਕਿਸਾਨ ਪਰੇਡ ‘ਚ ਸ਼ਾਮਿਲ ਹੋਣ ਲਈ ਤਿਆਰੀਆਂ ‘ਚ ਰੁੱਝੇ ਹੋਏ ਹਨ, ਕਿਸਾਨ ਪਰੇਡ ਲਈ ਟਰੈਕਟਰਾਂ ਦੀ ਮੁਰੰਮਤ ਕਰ ਰਹੇ ਹਨ। ਕਿਸਾਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰੇਡ ‘ਚ ਸ਼ਾਮਿਲ ਹੋਣ ਲਈ ਵੀ ਪ੍ਰੇਰਿਤ ਕਰ ਰਹੇ ਹਨ। ਕਿਸਾਨਾਂ ਵਲੋਂ ਮੌਕ ਪਰੇਡ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਵਲੋਂ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਦੇਸ਼ ‘ਚ ਟੈਂਕ ਅਤੇ ਟਰੈਕਟਰ ਇਕੱਠੇ ਚੱਲਣਗੇ।
ਟਰੈਕਟਰ ਰੈਲੀ ਨੂੰ ਰੋਕਣ ਲਈ ਦਿੱਲੀ ਪੁਲਿਸ ਪਹਿਲਾਂ ਹੀ ਸੁਪਰੀਮ ਕੋਰਟ ਪਹੁੰਚ ਚੁੱਕੀ ਹੈ। ਦਿੱਲੀ ਪੁਲਿਸ ਨੇ ਆਪਣੀ ਅਰਜ਼ੀ ਵਿੱਚ ਖਦਸ਼ਾ ਜਤਾਇਆ ਹੈ ਕਿ ਕਿਸਾਨ ਟਰੈਕਟਰ ਮਾਰਚ ਕੱਢ ਕੇ ਗਣਤੰਤਰ ਦਿਵਸ ਪਰੇਡ ਨੂੰ ਭੰਗ ਕਰ ਸਕਦੇ ਹਨ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਇਹ ਵੀ ਕਿਹਾ ਹੈ ਕਿ ਕਿਸਾਨਾਂ ਦਾ ਮਾਰਚ ਕਾਨੂੰਨ ਵਿਵਸਥਾ ਲਈ ਚੁਣੌਤੀ ਬਣ ਸਕਦਾ ਹੈ ਅਤੇ ਇਹ ਦੇਸ਼ ਨੂੰ ਸ਼ਰਮਿੰਦਾ ਕਰ ਸਕਦਾ ਹੈ। ਹੁਣ ਵੇਖਣਾ ਇਹ ਹੈ ਕਿ ਕੀ ਸੁਪਰੀਮ ਕੋਰਟ ਕਿਸਾਨ ਜੱਥੇਬੰਦੀਆਂ ਨੂੰ ਟਰੈਕਟਰ ਰੈਲੀ ਕਰਨ ਤੋਂ ਰੋਕੇਗੇ ਜਾ ਨਹੀਂ ਹੈ।