ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਐਤਵਾਰ ਨੂੰ ਹੋਏ ਇਕ ਵੱਡੇ ਸੜਕ ਹਾਦਸੇ ‘ਚ ਦਰਜਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬੁਲੰਦਸ਼ਹਿਰ ਦੇ ਸਲੇਮਪੁਰ ਥਾਣਾ ਖੇਤਰ ‘ਚ ਯਾਤਰੀਆਂ ਨਾਲ ਭਰੀ ਬੱਸ ਅਤੇ ਇਕ ਮੈਕਸ ਵਾਹਨ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ‘ਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਗਾਜ਼ੀਆਬਾਦ ਦੀ ਇਕ ਕੰਪਨੀ ‘ਚ ਕੰਮ ਕਰਦੇ ਲੋਕ ਰੱਖੜੀ ਦੇ ਤਿਉਹਾਰ ‘ਤੇ ਘਰ ਵੱਲ ਜਾ ਰਹੇ ਸਨ, ਉਦੋਂ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਡੀਐਮ ਅਤੇ ਐੱਸ ਐੱਸ ਪੀ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਮੀਡੀਆ ਰਿਪੋਰਟਾਂ ਮੁਤਾਬਕ ਸਾਰੇ ਲੋਕ ਰੱਖੜੀ ਦਾ ਤਿਉਹਾਰ ਮਨਾਉਣ ਲਈ ਗਾਜ਼ੀਆਬਾਦ ਦੀ ਇਕ ਕੰਪਨੀ ਦੀ ਮੈਕਸ ਗੱਡੀ ਵਿਚ ਅਲੀਗੜ੍ਹ ਸਥਿਤ ਆਪਣੇ ਘਰ ਜਾ ਰਹੇ ਸਨ। ਇਸ ਤੋਂ ਪਹਿਲਾਂ ਕਿ ਉਹ ਘਰ ਪਹੁੰਚਦੇ, ਬੁਲੰਦਸ਼ਹਿਰ ਦੇ ਸਲੇਮਪੁਰ ਥਾਣਾ ਖੇਤਰ ਵਿੱਚ ਇੱਕ ਰੋਡਵੇਜ਼ ਬੱਸ ਅਤੇ ਮੈਕਸ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਇਸ ਮਾਮਲੇ ਵਿੱਚ ਜ਼ਿਲ੍ਹਾ ਮੈਜਿਸਟਰੇਟ ਚੰਦਰ ਪ੍ਰਕਾਸ਼ ਸਿੰਘ ਨੇ 10 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਸੜਕ ‘ਤੇ ਹੀ ਜਾਮ ਲਗਾ ਦਿੱਤਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ 9.35 ਕਰੋੜ ਰੁਪਏ ਇਨਾਮੀ ਰਾਸ਼ੀ
ਜਾਣਕਾਰੀ ਮੁਤਾਬਕ ਪਿਕਅੱਪ ਗੱਡੀ ‘ਚ ਕਰੀਬ 20-22 ਯਾਤਰੀ ਸਵਾਰ ਸਨ। ਸ਼ਿਕਾਰਪੁਰ ਵਾਲੇ ਪਾਸੇ ਤੋਂ ਇੱਕ ਨਿੱਜੀ ਬੱਸ ਤੇਜ਼ ਰਫ਼ਤਾਰ ਨਾਲ ਬੁਲੰਦਸ਼ਹਿਰ ਵੱਲ ਆ ਰਹੀ ਸੀ। ਮੇਰਠ-ਬਦਾਯੂ ਹਾਈਵੇਅ ‘ਤੇ ਸਲੇਮਪੁਰ ਥਾਣਾ ਖੇਤਰ ਦੇ ਪਿੰਡ ਸਲੇਮਪੁਰ ਦੇ ਸਾਹਮਣੇ ਇਕ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਇਕ ਨਿੱਜੀ ਬੱਸ ਦੀ ਪਿੱਕਅੱਪ ਗੱਡੀ ਨਾਲ ਟੱਕਰ ਹੋ ਗਈ। ਪਿਕਅੱਪ ਬੇਕਾਬੂ ਹੋ ਕੇ ਖੇਤ ਵਿੱਚ ਪਲਟ ਗਈ। ਹਾਦਸੇ ‘ਚ ਯਾਤਰੀ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਸਾਰਿਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -: