ਉੱਤਰ ਪ੍ਰਦੇਸ਼ ਦੇ ਅਮਰੋਹਾ ਵਿਖੇ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਸਵਾਰੀਆ ਨਾਲ ਭਰੀ ਹੋਈ ਰੋਡਵੇਜ਼ ਦੀ ਬੱਸ ਵੱਲੋਂ ਟਿੱਪਰ ਨੂੰ ਟੱਕਰ ਮਾਰੀ ਗਈ ਹੈ। ਓਵਰਸਪੀਡ ਹੋਣ ਕਾਰਨ ਰੋਡਵੇਜ਼ ਬੱਸ ਦੀ ਟਿੱਪਰ ਨਾਲ ਬਹੁਤ ਹੀ ਜ਼ਬਰਦਸਤ ਟੱਕਰ ਹੋ ਜਾਂਦੀ ਹੈ ਜਿਸ ਵਿਚ ਬੱਸ ਤੇ ਟਿੱਪਰ ਬਹੁਤ ਹੀ ਬੁਰੀ ਤਰ੍ਹਾਂ ਨੁਕਸਾਨੇ ਜਾਂਦੇ ਹਨ। ਦੋਵੇਂ ਵਾਹਨਾਂ ਦੇ ਪਰਖੱਚੇ ਉਡ ਗਏ ਹਨ।
ਜਾਣਕਾਰੀ ਮੁਤਾਬਕ ਹਾਦਸੇ ਵਿਚ ਇਕ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋਈਆਂ ਹਨ ਜਦੋਂ ਕਿ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਬੱਸ ਵਿਚ ਬੈਠੀਆਂ ਸਵਾਰੀਆਂ ਨੂੰ ਬਹੁਤ ਮੁਸ਼ੱਕਤ ਦੇ ਨਾਲ ਬਾਹਰ ਕੱਢਿਆ ਜਾਂਦਾ ਹੈ। ਜ਼ਖਮੀ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ‘ਚ ਹੋਏ ਬੱਸ ਹਾ.ਦਸੇ ‘ਚ ਹੁਸ਼ਿਆਰਪੁਰ ਦੇ ਲੋਕਾਂ ਦੀ ਮੌ.ਤ, ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਜਿੰਪਾ
ਰੋਡਵੇਜ਼ ਬੱਸ ਦੀ ਰਫਤਾਰ ਬਹੁਤ ਜ਼ਿਆਦਾ ਤੇਜ਼ ਸੀ, ਜਿਸ ਕਰਕੇ ਇਹ ਟਿੱਪਰ ਨਾਲ ਟਕਰਾ ਗਈ। ਕਈਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਤੇ ਕਈ ਗੰਭੀਰ ਜ਼ਖਮੀ ਹੋਏ ਹਨ। ਬੱਸ ਦਾ ਪਿਛਲਾ ਹਿੱਸਾ ਉਖੜ ਕੇ ਅੱਗੇ ਆ ਗਿਆ ਤੇ ਵਿਚੋਂ ਦੀ ਬੱਸ ਵੱਖ ਹੋ ਗਈ।