ਹਰਿਆਣਾ ਦੇ ਰੋਹਤਕ ਦੇ ਪਿੰਡ ਲਾਹਲੀ ਨੇੜੇ ਸ਼ਨੀਵਾਰ ਨੂੰ ਇੱਕ ਬੇਕਾਬੂ ਕਾਰ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨੋਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਤਿੰਨ ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਰੋਹਤਕ ਦੇ ਚੁੰਨੀਪੁਰਾ ਦੇ ਰਹਿਣ ਵਾਲੇ ਵਿਵੇਕ ਵਜੋਂ ਹੋਈ ਹੈ, ਜਦਕਿ ਦੂਜੇ ਮ੍ਰਿਤਕ ਦੀ ਪਛਾਣ ਪੰਜਾਬ ਦੇ ਜ਼ੀਰਕਪੁਰ ਦੇ ਵਾਸੀ ਵਜੋਂ ਹੋਈ ਹੈ। ਤੀਜੇ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਇਸ ਘਟਨਾ ਸਬੰਧੀ ਕਲਾਨੌਰ ਸਟੇਸ਼ਨ ਹਾਊਸ ਅਫਸਰ ਸੁਸ਼ੀਲਾ ਨੇ ਦੱਸਿਆ ਕਿ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰੋਹਤਕ ਪੀਜੀਆਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ PM ਮੋਦੀ ਨੇ ਜਤਾਇਆ ਸੋਗ, ਕਿਹਾ-“ਦੀਦੀ ਦੀ ਕਮੀ ਕਦੇ ਪੂਰੇ ਨਹੀਂ ਹੋਣੀ”
ਇਸ ਘਟਨਾ ਸਬੰਧੀ ਇੱਕ ਚਸ਼ਮਦੀਦ ਨੇ ਦੱਸਿਆ ਕਿ ਪੰਜਾਬ ਨੰਬਰ ਪੀ.ਬੀ.10 ਐੱਫ.ਬੀ.9439 ਵਾਲੀ ਇੱਕ ਕਾਰ ਕਲਾਨੌਰ ਤੋਂ ਰੋਹਤਕ ਵੱਲ ਆ ਰਹੀ ਸੀ, ਜਦਕਿ ਇੱਕ ਟਰੈਕਟਰ-ਟਰਾਲੀ ਉਲਟ ਦਿਸ਼ਾ ਤੋਂ ਆ ਰਹੀ ਸੀ । ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਸਨੇ ਪਿੱਛਿਓਂ ਟਰਾਲੀ ਨੂੰ ਟੱਕਰ ਮਾਰ ਦਿੱਤੀ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।
ਵੀਡੀਓ ਲਈ ਕਲਿੱਕ ਕਰੋ -: