ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਨੀਵਾਰ ਨੂੰ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨੇ ਮੰਦਭਾਗਾ ਕਰਾਰ ਦਿੱਤਾ ਹੈ । RSS ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਭ ਧਰਮਾਂ ਦੇ ਸਾਂਝੇ ਤੇ ਸ਼ਰਧਾ ਦਾ ਵਿਸ਼ਾ ਹਨ ।
ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕਿਸੇ ਦੀ ਸਾਜ਼ਿਸ਼ ਹੈ , ਜਿਸਦੇ ਤਹਿਤ ਇਸ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਆਪਸ ਵਿੱਚ ਲਡਵਾਉਂ ਵਾਲੀਆਂ ਤਾਕਤਾਂ ਇਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਕਰ ਰਹੀਆਂ ਹਨ ਤੇ ਕਰਦੀਆਂ ਰਹਿੰਦੀਆਂ ਹਨ। ਅਜਿਹੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਦਾ ਪਰਦਾਫਾਸ਼ ਦਾ ਕਰ ਕੇ ਉਨ੍ਹਾਂ ਨੂੰ ਸਖਤ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਿੱਚ ਸਮਾਜ ਨੂੰ ਦਖਲ ਨਹੀਂ ਦੇਣਾ ਚਾਹੀਦਾ ਤੇ ਅਜਿਹੀਆਂ ਘਟਨਾਵਾਂ ਕਾਰਨ ਆਪਸੀ ਏਕਤਾ ਵਿੱਚ ਵੀ ਕੋਈ ਰੁਕਾਵਟ ਨਹੀਂ ਆਉਣ ਦੇਣੀ ਚਾਹੀਦੀ।
ਇਹ ਵੀ ਪੜ੍ਹੋ: ਕਪੂਰਥਲਾ: ਪਿੰਡ ਨਿਜ਼ਾਮਪੁਰ ‘ਚ ਬੇਅਦਬੀ ਕਰਨ ਵਾਲੇ ਦਾ ਵੀ ਸੰਗਤਾਂ ਨੇ ਲਾਇਆ ਸੋਧਾ
ਦੱਸ ਦੇਈਏ ਕਿ ਸ਼ਨੀਵਾਰ ਸ਼ਾਮ ਨੂੰ ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ, ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਸੀ । ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ ਸੀ, ਝਿਸ ਤੋਂ ਬਾਅਦ ਸੰਗਤਾਂ ਨੇ ਉਸਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: