Sachin pilot reiterates demand : ਜੈਪੁਰ: ਕਾਂਗਰਸ ਨੇਤਾ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨਵੇਂ ਖੇਤੀ ਕਾਨੂੰਨਾਂ ਵਾਪਿਸ ਲੈਣਾ ਚਾਹੀਦਾ ਹੈ, ਜੋ ਕਿ ਕਿਸਾਨਾਂ ਲਈ ਘਾਤਕ ਹਨ। ਆਪਣੇ ਹਲਕੇ ਟੋਂਕ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਪਬਲਿਕ ਮੀਟਿੰਗ ਦੌਰਾਨ ਉਨ੍ਹਾਂ ਕਿਹਾ, “ਦੇਸ਼ ਵਿੱਚ ਕਿਸਾਨਾਂ ਲਈ ਨਵੇਂ ਕਾਨੂੰਨ ਬਣਾਏ ਗਏ ਹਨ। ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਘਾਤਕ ਹਨ। ਇਹ ਛੋਟੇ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣਗੇ।” ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਜ਼ਿਕਰ ਕਰਦਿਆਂ ਪਾਇਲਟ ਨੇ ਕਿਹਾ,“ਇਹ ਪਹਿਲੀ ਵਾਰ ਹੋਇਆ ਹੈ ਕਿ 24 ਵੱਖ-ਵੱਖ ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਸਰਕਾਰ ਤੋਂ ਮੰਗ ਕਰ ਰਹੀਆਂ ਹਨ ਕਿ ਜੋ ਤਿੰਨ ਕਾਨੂੰਨ ਬਣਾਏ ਹਨ, ਉਨ੍ਹਾਂ ਨੂੰ ਵਾਪਿਸ ਲਿਆ ਜਾਣਾ ਚਾਹੀਦਾ ਹੈ। ਪਾਇਲਟ ਨੇ ਕਿਹਾ ਕਿ, “ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਨਾ ਤਾਂ ਕਿਸੇ ਕਿਸਾਨ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ ਅਤੇ ਨਾ ਹੀ ਕਿਸੇ ਰਾਜ ਸਰਕਾਰ ਨਾਲ ਗੱਲਬਾਤ ਕੀਤੀ ਗਈ ਸੀ, ਇਹ ਬਿੱਲ ਸੰਸਦ ਤੋਂ ਜ਼ਬਰਦਸਤੀ ਅਤੇ ਜਲਦੀ ਪਾਸ ਕੀਤੇ ਗਏ ਸਨ।”
ਉਨ੍ਹਾਂ ਕਿਹਾ, “ਕੇਂਦਰ ਸਰਕਾਰ ਦੇ ਆਪਣੇ ਮੰਤਰੀ ਅਸਤੀਫਾ ਦੇ ਰਹੇ ਹਨ। ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ NDA ਦੇ ਸਹਿਯੋਗੀ ਉਸ ਨੂੰ ਛੱਡ ਰਹੇ ਹਨ। ਇਸ ਦੀ ਪੂਰੇ ਭਾਰਤ ਅਤੇ ਦੁਨੀਆ ਭਰ ਵਿੱਚ ਅਲੋਚਨਾ ਹੋ ਰਹੀ ਹੈ। ਸਾਡੀ ਅਤੇ ਕਾਂਗਰਸ ਪਾਰਟੀ ਦੀ ਬੇਨਤੀ ਹੈ ਕਿ ਕਿਰਪਾ ਕਰਕੇ ਕੇਂਦਰ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਿਸ ਲਵੇ। ਪਾਇਲਟ ਨੇ ਕਿਹਾ, “ਸਰਕਾਰ 1947 ਤੋਂ ਲੈ ਕੇ ਅੱਜ ਤੱਕ ਜੋ ਸਮਰਥਨ ਮੁੱਲ ਦਿੰਦੀ ਆ ਰਹੀ ਹੈ, ਉਸ ਸਮਰਥਨ ਮੁੱਲ ਬਾਰੇ ਲਿਖਤ ਵਿੱਚ ਭਰੋਸਾ ਦਿੱਤਾ ਜਾਵੇ, ਪਰ ਪਹਿਲਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲਿਆ ਜਾਣਾ ਚਾਹੀਦਾ ਹੈ।”
ਇਹ ਵੀ ਦੇਖੋ : ਸਟੇਜ ਤੇ ਪਹੁੰਚੇ ਪਾਣੀ ਦੀਆਂ ਤੋਪਾਂ ਦਾ ਮੂੰਹ ਮੋੜਣ ਵਾਲੇ ਨਵਦੀਪ ਵੱਲੋਂ ਸੰਸਦ ਘੇਰਣ ਦਾ ਐਲਾਨ