Sachin pilot slams rss : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਰਾਜਸਥਾਨ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਵੀ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜੈਪੁਰ ‘ਚ ਕਿਸਾਨਾਂ ਦੇ ਸਮਰਥਨ ‘ਚ ਧਰਨੇ ‘ਤੇ ਬੈਠੇ ਕਾਂਗਰਸੀ ਨੇਤਾ ਸਚਿਨ ਪਾਇਲਟ ਨੇ ਆਰ ਐੱਸ ਐੱਸ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਗਪੁਰ ਤੋਂ ਹਾਫ਼ ਪੈਂਟ ਪਾ ਕੇ ਭਾਸ਼ਣ ਦੇਣ ਦਾ ਮਤਲਬ ਇਹ ਨਹੀਂ ਕਿ ਕੋਈ ਰਾਸ਼ਟਰਵਾਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਨਰਿੰਦਰ ਮੋਦੀ ਸਰਕਾਰ ਸਵੈ-ਕੇਂਦਰਿਤ ਹੈ। ਪਾਇਲਟ ਨੇ ਇੱਕ ਟਵੀਟ ਵਿੱਚ ਲਿਖਿਆ, “ਖੇਤੀਬਾੜੀ ਸੈਕਟਰ ਅਤੇ ਕਿਸਾਨਾਂ ਦੀ ਤਰੱਕੀ ਇੱਕ ਖੁਸ਼ਹਾਲ ਅਤੇ ਸ਼ਕਤੀਸ਼ਾਲੀ ਭਾਰਤ ਦੀ ਬੁਨਿਆਦ ਹੈ। ਪਰ ਕੇਂਦਰ ਸਰਕਾਰ ਇਸ ਨੂੰ ਅਨੀਤੀਆ ਅਤੇ ਅੱਤਿਆਚਾਰਾਂ ਨਾਲ ਖੋਖਲਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਰਾਜਸਥਾਨ ਪ੍ਰਦੇਸ਼ ਕਾਂਗਰਸ ਵੱਲੋਂ ਸ਼ਹੀਦ ਯਾਦਗਾਰ ਜੈਪੁਰ ਵਿਖੇ ਆਯੋਜਿਤ ਧਰਨੇ ਵਿੱਚ ਹਿੱਸਾ ਲਿਆ ਅਤੇ ਕਿਸਾਨਾਂ ਦੇ ਹੱਕਾਂ ਦਾ ਸਮਰਥਨ ਕੀਤਾ।” ਤੁਹਾਨੂੰ ਦੱਸ ਦਈਏ ਕਿ ਕਾਂਗਰਸ ਦੇ ਇਸ ਧਰਨੇ ਵਿੱਚ ਕਈ ਮਹੀਨਿਆਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਇੱਕੋ ਪਲੇਟਫਾਰਮ ‘ਤੇ ਇਕੱਠੇ ਬੈਠੇ ਦਿਖਾਈ ਦਿੱਤੇ ਹਨ।
ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਹੋਣ ਜਾ ਰਹੀ ਹੈ। ਕਿਸਾਨ ਆਗੂ ਵੀ ਗੱਲਬਾਤ ਲਈ ਵਿਗਿਆਨ ਭਵਨ ਲਈ ਰਵਾਨਾ ਹੋ ਚੁੱਕੇ ਹਨ। ਇਹ ਗੱਲਬਾਤ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਅੱਜ ਸਰਕਾਰ ਨਾਲ ਗੱਲਬਾਤ ਬਾਰੇ, ਕਿਸਾਨ ਆਗੂ ਹਨਨ ਮੁੱਲਾ ਦਾ ਕਹਿਣਾ ਹੈ ਕਿ ਹੁਣ ਇਹ ਸਰਕਾਰ ਤੇ ਨਿਰਭਰ ਕਰਦਾ ਹੈ ਕਿ ਉਹ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ ਜਾਂ ਨਹੀਂ। ਸਾਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਕੁੱਝ ਮਨੁੱਖੀ ਪਹੁੰਚ ਕਰੇਗੀ ਅਤੇ ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰੇਗੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨਾਲ ਗੱਲਬਾਤ ਬਾਰੇ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਜ ਕੁੱਝ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਬੈਠਕ ਵਿੱਚ ਹਰ ਵਿਸ਼ੇ ‘ਤੇ ਮੰਥਨ ਹੋਵੇਗਾ।