ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ। ਅਜਿਹੇ ‘ਚ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਕੜੀ ਵਿੱਚ ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਸਪਾ ਦੀ ਇਸ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਮਿਤ ਸ਼ਾਹ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਸ਼ਨੀਵਾਰ ਨੂੰ ਕੈਰਾਨਾ ਵਿੱਚ ਘਰ-ਘਰ ਚੋਣ ਪ੍ਰਚਾਰ ਦੌਰਾਨ ਪੈਂਫਲੇਟ ਵੰਡਦਿਆਂ ਅਤੇ ਜਨਸੰਪਰਕ ਕਰਦਿਆਂ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਹੈ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਮਿਸ਼ਨ ਨੇ ਪ੍ਰਚਾਰ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਸੀ ਪਰ ਉਸ ਦਿਨ ਤੱਕ ਸਿਰਫ਼ 5 ਵਿਅਕਤੀਆਂ ਦੇ ਗਰੁੱਪ ਨੂੰ ਹੀ ਪ੍ਰਚਾਰ ਦੀ ਇਜਾਜ਼ਤ ਦਿੱਤੀ ਗਈ ਸੀ। ਸ਼ਨੀਵਾਰ ਸ਼ਾਮ ਨੂੰ ਕਮਿਸ਼ਨ ਨੇ ਇਹ ਗਿਣਤੀ ਵਧਾ ਕੇ 10 ਕਰ ਦਿੱਤੀ। ਜਦਕਿ ਸ਼ਾਮਲੀ ਦੇ ਕੈਰਾਨਾ ਕਸਬੇ ਦੀਆਂ ਤੰਗ ਗਲੀਆਂ ‘ਚ ਅਮਿਤ ਸ਼ਾਹ ਦੇ ਘਰ-ਘਰ ਪ੍ਰਚਾਰ ਦੌਰਾਨ ਦਸ ਤੋਂ ਕਈ ਗੁਣਾ ਜ਼ਿਆਦਾ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ।
ਇਹ ਵੀ ਪੜ੍ਹੋ : ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ
ਇਸ ਸਬੰਧੀ ਸਮਾਜਵਾਦੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਪੱਤਰ ਲਿਖ ਕੇ ਭਾਜਪਾ ਤੇ ਸ਼ਾਹ ਖ਼ਿਲਾਫ਼ ਜਲਦੀ, ਸਖ਼ਤ ਤੇ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਪਾ ਦੀ ਇਸ ਸ਼ਿਕਾਇਤ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਸਰਕਾਰ ਦੇ ਮੰਤਰੀ ਮੋਹਸਿਨ ਰਜ਼ਾ ਨੇ ਕਿਹਾ ਕਿ ਪਹਿਲਾਂ ਸਪਾ ਉਸ ਨੋਟਿਸ ਦਾ ਜਵਾਬ ਦੇਵੇ, ਜਿਸ ‘ਚ ਹਜ਼ਾਰਾਂ ਲੋਕ ਦਫਤਰ ‘ਚ ਮੌਜੂਦ ਹੋਣ ਬਾਰੇ ਪੁੱਛਿਆ ਗਿਆ ਸੀ। ਇਹ ਸਪਾ ਦੀ ਹੋਣ ਵਾਲੀ ਹਾਰ ਦਾ ਨਤੀਜਾ ਹੈ, ਜੋ ਹੁਣ ਈ.ਵੀ.ਐਮ ਨੂੰ ਵੀ ਦੋਸ਼ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ‘ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੀ ਵੱਲ ਦੇਖਣ।
ਵੀਡੀਓ ਲਈ ਕਲਿੱਕ ਕਰੋ -: